ਕਲਾਮ ਬੁੱਲ੍ਹੇ ਸ਼ਾਹ

ਬੁੱਲ੍ਹੇ ਨੂੰ ਲੋਕ ਮੱਤੀਂ ਦੇਂਦੇ ਬੁੱਲ੍ਹਿਆ ਤੂੰ ਜਾ ਬਹੁ ਮਸੀਤੀ
ਵਿਚ ਮਸੀਤਾਂ ਕੀ ਕੁਝ ਹੁੰਦਾ ਜੇ ਦਿਲੋਂ ਨਿਮਾਜ਼ ਨਾ ਕੀਤੀ
ਬਾਹਰੋਂ ਪਾਕ ਕੀਤੇ ਕੀ ਹੁੰਦਾ ਜੇ ਅੰਦਰੋਂ ਨਾ ਗਈ ਪਲੀਤੀ
ਬਿਨ ਮੁਰਸ਼ਦ ਕਾਮਲ ਬੁੱਲਿਆ ਤੇਰੀ ਐਵੇਂ ਗਈ ਇਬਾਦਤ ਕੀਤੀNo comments: