ਅੱਜ ਵੀ ਕਦੇ ਨਾ ਕਦੇ
ਮੇਰੇ ਚੇਤਿਆਂ 'ਚ
ਵਸਦੀ ਮੇਰੀ ਪੜਨਾਨੀ (ਜਿਸਨੂੰ ਮੈਂ ਨਾਨੀ ਕਹਿ ਕੇ ਬੁਲਾਉਂਦੀ ਸੀ ) ਮੇਰੇ ਨਾਲ ਗੱਲਾਂ ਕਰਨ
ਲੱਗਦੀ ਹੈ । ਛੋਟੇ ਹੁੰਦਿਆਂ ਨੂੰ ਓਹ ਸਾਨੂੰ 'ਬਾਰ' ਦੀਆਂ
ਗੱਲਾਂ ਸੁਣਾਉਂਦੀ ਤੇ ਉਥੇ
ਇੱਕ ਵਾਰ ਜਾ ਕੇ ਆਪਣਾ ਪੁਰਾਣਾ ਪਿੰਡ ਵੇਖਣ ਦੀ ਇੱਛਾ ਜਾਹਰ ਕਰਦੀ ।ਇਹ “ਸਾਂਦਲ ਬਾਰ “ ਦਾ ਇਲਾਕਾ ਸੀ ਜੋ ਅੱਜਕੱਲ ਪਾਕਿਸਤਾਨ ਦਾ ਮਾਨਚੈਸਟਰ
(City of Textile) ਅਖਵਾਉਂਦਾ ਹੈ । ਮੇਰਾ ਨਾਨਕਾ ਪਰਿਵਾਰ ਭਾਰਤ
-ਪਾਕਿ ਦੀ
ਵੰਡ ਤੋਂ ਪਹਿਲਾਂ ਓਥੇ ਚੱਕ ਨੰਬਰ 52, ਤਹਿਸੀਲ
ਸਮੁੰਦਰੀ , ਜ਼ਿਲ੍ਹਾ
ਲਾਇਲਪੁਰ ਵਿਖੇ ਰਹਿੰਦਾ
ਸੀ ਤੇ ਮੇਰੀ ਪੜਨਾਨੀ ਦਾ ਪਿੰਡ ਸੀਤਲਾ ਸੀ।
ਸਾਡੇ ਕੋਲ਼ ਮਿਲਣ ਆਈ ਪੜਨਾਨੀ ਕਈ-ਕਈ ਮਹੀਨੇ ਲਾ ਜਾਂਦੀ। ਮੇਰੇ ਡੈਡੀ ਨੇ ਕਹਿਣਾ, "ਜੁਆਕੋ... ਇਹ ਮੇਰੀ ਬੇਬੇ ਆ। ਇਹ ਥੋਡੀ ਮਾਂ ਦੀ ਮਾਂ ਦੀ ਮਾਂ ਹੈ। ਬੇਬੇ ਤੋਂ ਕੁਝ ਸਿੱਖੋ... ਬੇਬੇ ਦੀਆਂ ਗੱਲਾਂ ਧਿਆਨ ਨਾਲ਼ ਸੁਣਿਆ ਕਰੋ। ਬੇਬੇ ਦੀ ਸੇਵਾ ਕਰਿਆ ਕਰੋ।"