ਨਿਊਜ਼ੀਲੈਂਡ ਦੀ ਏਥਨਿਕ ਮਾਮਲਿਆਂ ਬਾਰੇ ਮੰਤਰੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਮੱਥਾ ਟੇਕਿਆ.......... ਹਰਜਿੰਦਰ ਸਿੰਘ ਬਸਿਆਲਾ

ਆਕਲੈਂਡ : ਨਿਊਜ਼ੀਲੈਂਡ ਦੀ ਏਥਨਕ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਜੂਠਿਤ ਕੌਲਿਨ ਨੇ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਪਾਟੋਏਟੋਏ ਵਿਖੇ ਬੰਦੀ ਛੋੜ ਦਿਵਸ ਸਬੰਧੀ ਕੀਤੇ ਜਾ ਰਹੇ ਸਮਾਗਮਾਂ ਦੌਰਾਨ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੰਸਦ ਮੈਂਬਰ ਸ. ਕੰਵਲਜੀਤ ਸਿੰਘ ਬਖਸ਼ੀ ਵੀ ਹਾਜ਼ਿਰ ਸਨ। ਉਨ੍ਹਾਂ ਸੰਗਤ ਨੂੰ ਸੰਬੋਧਨ ਹੁੰਦਿਆ ਕਿਹਾ ਕਿ ਦੇਸ਼ ਦੇ ਵਿਚ ਬਹੁਗਿਣਤੀ ਕੌਮਾਂ ਖਾਸ ਕਰ ਪੰਜਾਬੀ ਭਾਈਚਾਰੇ ਦਾ ਖਾਸ ਮਹੱਤਵ ਹੈ। ਦੇਸ਼ ਦੇ ਵਿਚ ਅਪਰਾਧ ਦਰ ਨੂੰ ਹੋਰ ਘੱਟ ਕਰਨ ਦੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਉਨ੍ਹਾਂ ਜਾਣਕਾਰੀ ਦਿੱਤੀ। ਇਸ ਮੌਕੇ ਸ. ਕੰਵਲਜੀਤ ਸਿੰਘ ਬਖਸ਼ੀ ਨੇ ਵੀ ਸੰਗਤਾਂ ਨੂੰ ਸਰਕਾਰ ਦੀਆਂ ਆ ਰਹੀਆਂ ਨਵੀਂਆਂ ਨੀਤੀਆਂ ਨੂੰ ਭਾਰਤੀ ਭਾਈਚਾਰੇ ਨਾਲ ਸਾਂਝਾ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਏਥਨਕ ਮੰਤਰੀ ਸ੍ਰੀਮਤੀ ਜੂਠਿਤ ਕੌਲਿਨ ਅਤੇ ਸ। ਬਖਸ਼ੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
****

No comments: