ਤੀਰਥ ਸੰਸਕ੍ਰਿਤ ਦਾ ਲਫ਼ਜ ਹੈ, ਭਾਈ ਕਾਨ੍ਹ ਸਿੰਘ ਜੀ ਰਚਿਤ ਮਹਾਨ ਕੋਸ਼ ਪੰਨਾ 594 ਅਨੁਸਾਰ ਇਸ ਦੇ ਅਰਥ ਹਨ-ਜਿਸ ਦੁਆਰਾ ਪਾਪਾਂ ਤੋਂ ਬਚ ਜਾਈਏ, ਪਵਿਤਰ ਅਸਥਾਨ, ਜਿਥੇ ਧਾਰਮਿਕ ਭਾਵ ਨਾਲ ਲੋਕ ਪਾਪ ਦੂਰ ਕਰਨ ਲਈ ਜਾਣ। ਸੰਸਾਰ ਦੇ ਸਾਰੇ ਮਤਾਂ ਨੇ ਆਪਣੇ ਨਿਸ਼ਚੇ ਅਨੁਸਾਰ ਅਨੇਕ ਪਵਿਤਰ ਥਾਂ ਤੀਰਥ ਮੰਨ ਰੱਖੇ ਹਨ। ਕਿਤਨਿਆਂ ਨੇ ਦਰਸ਼ਨ ਅਤੇ ਸ਼ਪਰਸ਼ ਮਾਤਰ ਤੋਂ ਹੀ ਤੀਰਥਾਂ ਨੂੰ ਮੁਕਤੀ ਦਾ ਸਾਧਨ ਨਿਸ਼ਚੇ ਕੀਤਾ ਹੈ। ਗੁਰਮਤਿ ਅਨੁਸਾਰ ਤਾਂ ਧਰਮ ਦੀ ਸਿਖਿਆ ਅਤੇ ਇਤਿਹਾਸ ਦੀ ਘਟਨਾ ਤੋਂ ਕੋਈ ਲਾਭ ਲੈਣ ਲਈ ਤੀਰਥਾਂ ਤੇ ਜਾਣਾ ਉੱਤਮ ਹੈ ਪਰ ਤੀਰਥਾਂ ਦਾ ਮੁਕਤੀ ਨਾਲ ਕੋਈ ਸ਼ਾਕਸ਼ਾਤ ਸਬੰਧ ਨਹੀਂ ਹੈ। ਗੁਰੂ ਸਾਹਿਬਾਨ ਨੇ ਜਥਾਰਥ ਤੀਰਥ ਜੋ ਸੰਸਾਰ ਨੂੰ ਦੱਸਿਆ ਹੈ ਉਹ ਇਹ ਹੈ-ਤੀਰਥ ਨਾਵਣ ਜਾਉਂ ਤੀਰਥੁ ਨਾਮੁ ਹੈ॥ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ॥ (687) ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ॥(1279) ਲੋਕਾਂ ਦੇ ਮੰਨੇ ਹੋਏ ਤੀਰਥਾਂ ਬਾਬਤ ਸਤਿਗੁਰੂ ਜੀ ਫੁਰਮਾਂਦੇ ਹਨ-ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲ ਗੁਮਾਨ॥(61) ਅਨੇਕ ਤੀਰਥ ਜੇ ਜਤਨ ਕਰੇ ਤਾ ਅੰਤਰਿ ਕੀ ਹਉਮੇ ਕਦੇ ਨਾ ਜਾਇ॥(ਗੂਜਰੀ ਮ:3) ਤੀਰਥ ਨਾਇ ਨ ਉਤਰਸਿ ਮੈਲ॥ਕਰਮ ਧਰਮ ਸਭ ਹਉਮੈ ਫੈਲ॥(890)
Showing posts with label ਅਵਤਾਰ ਸਿੰਘ ਮਿਸ਼ਨਰੀ. Show all posts
Showing posts with label ਅਵਤਾਰ ਸਿੰਘ ਮਿਸ਼ਨਰੀ. Show all posts
ਲੋਹੜੀ ਮੌਸਮੀ, ਬ੍ਰਾਹਮਣੀ ਜਾਂ ਸਿੱਖ ਤਿਉਹਾਰ?.......... ਲੇਖ / ਅਵਤਾਰ ਸਿੰਘ ਮਿਸ਼ਨਰੀ
ਭਾਈ ਕਾਹਨ ਸਿੰਘ ਨ੍ਹਾਭਾ ਮਹਾਨ ਕੋਸ਼ ਦੇ ਪੰਨਾ 1075 ਤੇ ਲਿਖਦੇ ਹਨ ਕਿ "ਵੈਦਿਕ ਧਰਮ" ਨਾਮ ਰਸਾਲੇ ਵਿੱਚ ਲਿਖਿਆ ਹੈ ਕਿ ਲੋੜ੍ਹੀ ਦਾ ਮੂਲ "ਤਿਲ-ਰੋੜੀ" ਹੈ ਇਸ ਤੋਂ ਤਿਲੋੜੀ ਹੋਇਆ ਅਰ ਇਸ ਦਾ ਰੂਪਾਂਤਰ ਲੋੜ੍ਹੀ ਹੈ। ਲੋੜ੍ਹੀ ਦੇ ਦਿਨ ਤਿਲ ਅਤੇ ਰੋੜੀ (ਗੁੜ) ਖਾਦੇ ਤੇ ਹਵਨ ਕੀਤੇ ਜਾਂਦੇ ਹਨ। ਇਹ ਤਿਉਹਾਰ ਮਾਘੀ ਦੀ ਸੰਗ੍ਰਾਂਦ ਤੋਂ ਇੱਕ ਦਿਨ ਪਹਿਲਾਂ ਆਉਂਦਾ ਹੈ। ਲੋਹੜੀ ਸਿੱਖਾਂ ਦਾ ਨਹੀਂ ਸਗੋਂ ਮੌਸਮੀ ਤਿਉਹਾਰ ਹੈ। ਅੱਜ ਇਸ ਨੂੰ ਨਿਰੋਲ ਬ੍ਰਾਹਮਣੀ ਤਿਉਹਾਰ ਬਣਾ ਦਿੱਤਾ ਗਿਆ ਹੈ। ਮੁਕਤਸਰ ਦਾ ਇਤਿਹਾਸਕ ਸਾਕਾ ਜਿਹੜਾ ਕਿ ਅਸਲ ਵਿੱਚ ਮਈ ਮਹੀਨੇ ਦਾ ਸਾਕਾ ਹੈ ਨੂੰ ਰਲ-ਗਡ ਕਰਕੇ, ਮਾਘ ਮਹੀਨੇ ਨਾਲ ਜੋੜ ਕੇ, ਮਾਘੀ ਦੀ ਸੰਗ੍ਰਾਂਦ ਨੂੰ ਸਿੱਖ ਦਿਹਾੜਾ ਹੋਣ ਦਾ ਭੁਲੇਖਾ ਪਾਇਆ ਗਿਆ ਹੈ। ਅੱਜ ਦੇਖਾ ਦੇਖੀ ਹੋਰਾਂ ਮਗਰ ਲੱਗ ਕੇ, ਅਾਪਣੇ ਆਪ ਨੂੰ ਗੁਰੂ ਨਾਨਕ ਦੇ ਸਿੱਖ ਅਖਵਾਉਣ ਵਾਲੇ ਵੀ, ਪੁੱਤਾਂ-ਧੀਆਂ ਦੀਆਂ ਲੋਹੜੀਆਂ ਮਨਾਈ ਜਾਂਦੇ ਹਨ। ਐਸਾ ਕਿਉਂ ਹੈ? ਜਰਾ ਧਿਆਨ ਨਾਲ ਸੋਚੋ! ਲੋਹੜੀ ਦਾ ਮੂਲ ਸੰਬੰਧ ਦੇਵੀ-ਦੇਵਤਿਆਂ ਦੀ ਪੂਜਾ ਅਤੇ ਜੱਗਾਂ ਨਾਲ ਹੈ। ਬ੍ਰਾਹਮਣੀ ਮਤ ਦਾ ਆਧਾਰ ਹੀ ਦੇਵੀ-ਦੇਵਤਿਆਂ ਦੀ ਪੂਜਾ-ਅਰਚਾ ਅਤੇ ਜੱਗ-ਹਵਨ ਹਨ। ਗੁਰਮਤਿ ਅਜਿਹੇ ਥੋਥੇ ਕਰਮਕਾਂਡਾਂ ਅਤੇ ਅੰਧਵਿਸ਼ਵਾਸ਼ਾਂ ਦਾ ਭਰਵਾਂ ਖੰਡਨ ਕਰਦੀ ਹੈ। ਦੇਵੀ-ਦੇਵਤਿਆਂ ਬਾਰੇ ਗੁਰਮਤਿ ਦਾ ਫੁਰਮਾਨ ਹੈ-ਦੇਵੀ ਦੇਵਾ ਮੂਲੁ ਹੈ ਮਾਇਆ॥ ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ (129)
ਦੀਵਾਲੀ, ਹਨੇਰਾ, ਬਾਰੂਦ, ਪਟਾਕੇ ਅਤੇ ਲਛਮੀ.......... ਲੇਖ / ਅਵਤਾਰ ਸਿੰਘ ਮਿਸ਼ਨਰੀ
ਮਿਥਿਹਾਸਕ ਤੌਰ ਤੇ ਹਿੰਦੂਆਂ ਵਿੱਚ ਦੀਵਾਲੀ ਸ੍ਰੀ ਰਾਮ ਚੰਦਰ ਦੇ 14 ਸਾਲ ਦਾ ਬਨਵਾਸ ਕੱਟ ਕੇ ਅਯੁੱਧਿਆ ਆਉਣ ਦੀ ਖੁਸ਼ੀ ਵਿੱਚ ਮਨਾਈ ਜਾਂਦੀ ਹੈ ਅਤੇ ਲਸ਼ਮੀ ਪੂਜਨ ਕੀਤਾ ਜਾਂਦਾ, ਮਠਿਆਈਆਂ ਵੰਡੀਆਂ, ਖਾਦੀਆਂ ਅਤੇ ਬਾਰੂਦੀ ਪਟਾਕੇ ਚਲਾਏ ਜਾਂਦੇ ਹਨ। ਸਵਾਲ ਪੈਦਾ ਹੁੰਦਾ ਹੈ ਕਿ ਕੀ ਰਾਮ ਚੰਦਰ ਦੇ ਬਨਵਾਸ ਕੱਟ ਕੇ ਆਉਣ ਤੋਂ ਪਹਿਲਾਂ ਲੋਕ ਖੁਸ਼ੀ ਦੇ ਦੀਵੇ ਨਹੀਂ ਬਾਲਦੇ ਸਨ? ਉੱਤਰ ਹੈ ਪਹਿਲੇ ਵੀ ਲੋੜ ਅਤੇ ਖੁਸ਼ੀ ਵੇਲੇ ਦੀਵਾਲੀਆਂ ਜਗਦੀਆਂ ਸਨ। ਕਰਤਾਰ ਨੇ ਸੰਸਾਰ ਨੂੰ ਕੁਦਰਤੀ ਰੂਪ ਵਿੱਚ ਚਾਨਣ ਲਈ ਸੂਰਜ, ਚੰਦ ਅਤੇ ਤਾਰੇ ਦਿੱਤੇ ਹਨ। ਦਿਨ ਚਾਨਣ ਅਤੇ ਰਾਤ ਹਨੇਰੇ ਦੀ ਪ੍ਰਤੀਕ ਹੈ। ਮਨੁੱਖ ਨੇ ਜਦ ਦੇ ਤੇਲ, ਘਿਓ ਅਤੇ ਦੀਵੇ ਪੈਦਾ ਕੀਤੇ ਹਨ ਓਦੋਂ ਤੋਂ ਹੀ ਰਾਤ ਦੇ ਅੰਧੇਰੇ ਨੂੰ ਦੂਰ ਕਰਨ ਲਈ ਦੀਵੇ ਚਰਾਗ ਜਗਾ ਰਿਹਾ ਸੀ। ਜਿਉਂ-ਜਿਉਂ ਵਿਗਿਆਨ ਨੇ ਤਰੱਕੀ ਕੀਤੀ ਰੋਸ਼ਨੀ (ਚਾਨਣ) ਦੇ ਸਾਧਨ ਬਦਲਦੇ ਗਏ ਅੱਜ 21 ਵੀਂ ਸਦੀ ਵਿੱਚ ਬਿਜਲੀ ਰਾਹੀਂ ਹਰ ਤਰਾਂ ਦੀ ਰੋਸ਼ਨੀ ਅਤੇ ਸਜਾਵਟ ਕੀਤੀ ਜਾ ਰਹੀ ਹੈ।
ਗੁਰਦੁਆਰਾ ਸਿੰਘ ਸਭਾ ਡੀਕੋਟਾ (ਫਰਿਜਨੋ) ਵਿਖੇ ਧਰਮ ਪ੍ਰਚਾਰ ਅਤੇ ਗੁਰਮਤਿ ਸਟਾਲ ……… ਧਾਰਮਿਕ ਸਮਾਗਮ / ਅਵਤਾਰ ਸਿੰਘ ਮਿਸ਼ਨਰੀ
ਬੀਤੇ ਹਫਤੇ ਗੁਰਦੁਆਰਾ ਸਿੰਘ ਸਭਾ ਡੀਕੋਟਾ ਰੋਡ (ਫਰਿਜਨੋ) ਦੇ ਪ੍ਰਬੰਧਕਾਂ, ਸੰਗਤਾਂ ਅਤੇ ਗ੍ਰੰਥੀਆਂ ਦੇ ਸਹਿਯੋਗ ਨਾਲ, “ਗੁਰੂ ਗ੍ਰੰਥ ਪ੍ਰਚਾਰ ਮਿਸ਼ਨ ਆਫ ਯੂ .ਐੱਸ .ਏ .” ਵੱਲੋਂ ਗੁਰਬਾਣੀ ਦੀ ਕਥਾ ਵਿਆਖਿਆ ਕੀਤੀ ਅਤੇ ਧਰਮ ਪੁਸਤਕਾਂ ਦਾ ਸਟਾਲ ਲਾਇਆ ਗਿਆ। ਅਖੰਡ ਪਾਠ ਦੀ ਸਮਾਪਤੀ ਤੋਂ ਬਾਅਦ ਮੁੱਖ ਗ੍ਰੰਥੀ ਅਤੇ ਰਾਗੀ ਭਾਈ ਜਸਵੰਤ ਸਿੰਘ ਜੀ, ਸੰਗਤ ਚੋਂ ਇੱਕ ਬੱਚੀ ਸੀਰਤ ਕੌਰ ਅਤੇ ਡਾ . ਮਨਜੀਤ ਸਿੰਘ ਪਟਿਆਲਾ ਨੇ ਵੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਹ ਸਾਰਾ ਪ੍ਰੋਗਰਾਮ ਗੁਰੂ ਹਰਿਗੋਬਿੰਦ ਸਾਹਿਬ ਸੰਗੀਤ ਅਤੇ ਭੰਗੜਾ ਅਕੈਡਮੀ ਸੰਸਥਾ ਵੱਲੋਂ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਦੀ ਖੁਸ਼ੀ ਵਿੱਚ ਕੀਤਾ ਗਿਆ। ਇਸ ਗੁਰਦੁਆਰੇ ਵਿਖੇ ਭਾਈ ਜਸਵੰਤ ਸਿੰਘ ਬਠਿੰਡੇ ਵਾਲੇ ਮੁੱਖ ਗ੍ਰੰਥੀ ਅਤੇ ਰਾਗੀ ਦੀ ਸੇਵਾ ਦੇ ਨਾਲ-ਨਾਲ ਬੱਚਿਆਂ ਨੂੰ ਗੁਰਬਾਣੀ ਸੰਗੀਤ ਵਿਦਿਆ ਵੀ ਰਾਗਾਂ ਵਿੱਚ ਸਿਖਾ ਰਹੇ ਹਨ ਅਤੇ ਨਿਰੋਲ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪ੍ਰਚਾਰ ਹੁੰਦਾ ਹੈ। ਪ੍ਰਸਿੱਧ ਕਥਾਵਾਚਕ, ਰਾਗੀ ਅਤੇ ਪ੍ਰਚਾਰਕ ਵੀ ਹਾਜਰੀਆਂ ਭਰਦੇ ਹਨ।
Subscribe to:
Posts (Atom)



