Showing posts with label ਧਾਰਮਿਕ ਸਮਾਗਮ. Show all posts
Showing posts with label ਧਾਰਮਿਕ ਸਮਾਗਮ. Show all posts

ਐਡੀਲੇਡ ਵਿਖੇ ਗਿਆਨੀ ਸੰਤ ਸਿੰਘ ਪਾਰਸ ਦੇ ਢਾਡੀ ਜਥੇ ਨੇ ਕੀਤਾ ਸੰਗਤਾਂ ਨੂੰ ਨਿਹਾਲ……… ਧਾਰਮਿਕ ਸਮਾਗਮ / ਕਰਨ ਬਰਾੜ

ਐਡੀਲੇਡ : ਗੁਰਦੁਆਰਾ ਸਰਬੱਤ ਖਾਲਸਾ ਪ੍ਰਾਸਪੈਕਟ, ਐਡੀਲੇਡ ਵਿਖੇ ਪ੍ਰਸਿੱਧ ਢਾਡੀ ਗਿਆਨੀ ਸੰਤ ਸਿੰਘ ਪਾਰਸ ਦੇ ਜਥੇ ਵਲੋਂ 26 ਤੋਂ 29 ਜੁਲਾਈ ਤੱਕ ਗੁਰੂ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਉਹਨਾਂ ਦੀਆਂ ਢਾਡੀ ਵਾਰਾਂ ਸੁਨਣ ਲਈ ਦੂਰੋਂ ਨੇੜਿਓਂ ਐਡੀਲੇਡ ਦੀਆਂ ਸੰਗਤਾਂ ਭਾਰੀ ਗਿਣਤੀ ਵਿੱਚ ਗੁਰੂਦੁਵਾਰਾ ਸਾਹਿਬ ਪਹੁੰਚੀਆਂ।ਸੰਤ ਸਿੰਘ ਪਾਰਸ ਦੇ ਢਾਡੀ ਜਥੇ ਨੇ ਗੁਰੂ ਇਤਿਹਾਸ, ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ, ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੀਆਂ ਗੱਲਾਂ ਬਾਰੇ ਚਾਨਣਾ ਪਾਉਂਦੇ ਹੋਏ ਸਿੱਖ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਉਹਨਾਂ ਦੁਆਰਾ ਸੁਣਾਏ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਾਕੇ ਨੂੰ ਸੰਗਤਾਂ ਨੇ ਬੜੇ ਭਾਵੁਕ ਮਨ ਤੇ ਸ਼ਰਧਾ ਭਾਵਨਾ ਨਾਲ ਸੁਣਿਆ। ਨੌਜਵਾਨਾਂ ਨੂੰ ਸਿੱਖ ਧਰਮ ਨਾਲ ਜੁੜਣ ਅਤੇ ਨਸ਼ਿਆਂ ਤੋਂ ਰਹਿਤ ਰਹਿਣ ਲਈ ਪ੍ਰੇਰਿਆ।ਜਿੱਥੇ ਉਹਨਾਂ ਆਸਟ੍ਰੇਲੀਆ ਰਹਿੰਦੀਆਂ ਸਿੱਖ ਸੰਗਤਾਂ ਦਾ ਗੁਰੂ ਘਰ ਨਾਲ ਪਿਆਰ ਦੇਖ ਕੇ ਖੁਸ਼ੀ ਜ਼ਾਹਿਰ ਕੀਤੀ ਕਿ ਵਿਦੇਸ਼ਾਂ ਵਿੱਚ ਰਹਿੰਦੇ ਹੋਏ ਸੀਮਿਤ ਸਾਧਨਾਂ ਦੇ ਬਾਵਜੂਦ ਸਿੱਖੀ ਦੀ ਸ਼ਾਨ ਬਰਕਰਾਰ ਰੱਖੀ ਹੈ, ਓਥੇ ਪੰਜਾਬ ਵਿੱਚ ਰਹਿੰਦੇ ਨੌਜਵਾਨਾਂ ਦੁਆਰਾ ਕੀਤੇ ਜਾਂਦੇ ਨਸ਼ੇ ਤੇ ਗੁਰੂ ਘਰ ਨਾਲੋਂ ਟੁੱਟਣ ਦਾ ਦੁਖ ਜ਼ਾਹਿਰ ਕੀਤਾ। 

ਗੁਰਦੁਆਰਾ ਸਿੰਘ ਸਭਾ ਡੀਕੋਟਾ (ਫਰਿਜਨੋ) ਵਿਖੇ ਧਰਮ ਪ੍ਰਚਾਰ ਅਤੇ ਗੁਰਮਤਿ ਸਟਾਲ ……… ਧਾਰਮਿਕ ਸਮਾਗਮ / ਅਵਤਾਰ ਸਿੰਘ ਮਿਸ਼ਨਰੀ

ਬੀਤੇ ਹਫਤੇ ਗੁਰਦੁਆਰਾ ਸਿੰਘ ਸਭਾ ਡੀਕੋਟਾ ਰੋਡ (ਫਰਿਜਨੋ) ਦੇ ਪ੍ਰਬੰਧਕਾਂ, ਸੰਗਤਾਂ ਅਤੇ ਗ੍ਰੰਥੀਆਂ ਦੇ ਸਹਿਯੋਗ ਨਾਲ, “ਗੁਰੂ ਗ੍ਰੰਥ ਪ੍ਰਚਾਰ ਮਿਸ਼ਨ ਆਫ ਯੂ .ਐੱਸ .ਏ .ਵੱਲੋਂ ਗੁਰਬਾਣੀ ਦੀ ਕਥਾ ਵਿਆਖਿਆ ਕੀਤੀ ਅਤੇ ਧਰਮ ਪੁਸਤਕਾਂ ਦਾ ਸਟਾਲ ਲਾਇਆ ਗਿਆ ਅਖੰਡ ਪਾਠ ਦੀ ਸਮਾਪਤੀ ਤੋਂ ਬਾਅਦ ਮੁੱਖ ਗ੍ਰੰਥੀ ਅਤੇ ਰਾਗੀ ਭਾਈ ਜਸਵੰਤ ਸਿੰਘ ਜੀ, ਸੰਗਤ ਚੋਂ ਇੱਕ ਬੱਚੀ ਸੀਰਤ ਕੌਰ ਅਤੇ ਡਾ . ਮਨਜੀਤ ਸਿੰਘ ਪਟਿਆਲਾ ਨੇ ਵੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਇਹ ਸਾਰਾ ਪ੍ਰੋਗਰਾਮ ਗੁਰੂ ਹਰਿਗੋਬਿੰਦ ਸਾਹਿਬ ਸੰਗੀਤ ਅਤੇ ਭੰਗੜਾ ਅਕੈਡਮੀ ਸੰਸਥਾ ਵੱਲੋਂ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਦੀ ਖੁਸ਼ੀ ਵਿੱਚ ਕੀਤਾ ਗਿਆ ਇਸ ਗੁਰਦੁਆਰੇ ਵਿਖੇ ਭਾਈ ਜਸਵੰਤ ਸਿੰਘ ਬਠਿੰਡੇ ਵਾਲੇ ਮੁੱਖ ਗ੍ਰੰਥੀ ਅਤੇ ਰਾਗੀ ਦੀ ਸੇਵਾ ਦੇ ਨਾਲ-ਨਾਲ ਬੱਚਿਆਂ ਨੂੰ ਗੁਰਬਾਣੀ ਸੰਗੀਤ ਵਿਦਿਆ ਵੀ ਰਾਗਾਂ ਵਿੱਚ ਸਿਖਾ ਰਹੇ ਹਨ ਅਤੇ ਨਿਰੋਲ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪ੍ਰਚਾਰ ਹੁੰਦਾ ਹੈ ਪ੍ਰਸਿੱਧ ਕਥਾਵਾਚਕ, ਰਾਗੀ ਅਤੇ ਪ੍ਰਚਾਰਕ ਵੀ ਹਾਜਰੀਆਂ ਭਰਦੇ ਹਨ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਨਹਾਈਮ ਵਿਖੇ ਘੱਲੂ ਘਾਰਾ ਦਿਵਸ਼ ਮਨਾਇਆ ਗਿਆ.......... ਧਾਰਮਿਕ ਸਮਾਗਮ / ਅਮਰਜੀਤ ਸਿੰਘ ਸਿੱਧੂ





ਹਮਬਰਗ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਨਹਾਈਮ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਨੇ 1984 ਦੇ ਅਤੇ ਕੌਮ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਤੇ ਸਰਧਾ ਦੇ ਫੁੱਲ ਭੇਂਟ ਕਰਨ ਲਈ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਸਾਹਿਬ 10 ਜੂਨ ਨੂੰ ਪ੍ਰਕਾਸ਼ ਕਰਵਾਏ। ਜਿਹਨਾਂ ਦੇ ਭੋਗ 12 ਜੂਨ ਨੂੰ ਪਾਏ ਗਏ। ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਗੁਰੂ ਘਰ ਦੇ ਹੈਡ ਗਰੰਥੀ ਭਾਈ ਮਨਦੀਪ ਸਿੰਘ ਜੀ ਅਤੇ ਪੰਜਾਬ ਤੋਂ ਆਏ ਹੋਏ ਮਹਾਨ ਕੀਰਤਨੀਏ ਪ੍ਰਿੰਸੀਪਲ ਭਾਈ ਹਰਭਜਨ ਸਿੰਘ ਪਟਿਆਲੇ ਵਾਲੇ ਅਤੇ ਉਹਨਾਂ ਦੇ ਸਾਥੀ ਭਾਈ ਅਵਤਾਰ ਸਿੰਘ ਜੀ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ। ਉਹਨਾਂ ਉਪਰੰਤ ਇੱਕ 13 ਸਾਲਾ ਬੱਚੀ ਸਮਨਦੀਪ ਕੌਰ ਨੇ ਸ਼ਹੀਦਾਂ ਪ੍ਰਤੀ ਬੋਲਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਸ ਉਪਰੰਤ ਯੌਰਪ ਦੇ ਸਭ ਤੋਂ ਪੁਰਾਣੇ ਪੱਤਰਕਾਰ ਤੇ ਲੇਖਕ ਸ: ਬਸੰਤ ਸਿੰਘ ਜੀ ਰਾਮੂੰਵਾਲੀਆ ਜੀ ਨੇ ਸਿੱਖ ਕੌਮ ਦੇ ਸਮੂਹ ਸ਼ਹੀਦਾਂ ਤੇ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਜਿਥੇ ਸ਼ਰਧਾ ਦੇ ਫੁੱਲ ਭੇਂਟ ਕੀਤੇ, ਉੱਥੇ ਉਹਨਾਂ ਨੇ ਸਿੱਖਾਂ ਨੂੰ ਸ਼ਹੀਦ ਕਰਨ ਦੇ ਕਾਰਨਾਂ ਤੇ ਵੀ ਚਾਨਣਾ ਪਾਇਆ । ਜਿਹਨਾਂ ਕਰਕੇ ਸਿੱਖ ਕੌਮ ਨੂੰ ਬਿਨਾਂ ਵਜ੍ਹਾ ਬਦਨਾਮ ਕਰਕੇ ਉਹਨਾਂ ਤੇ ਝੂਠੇ ਕੇਸ ਦਰਜ ਕਰਕੇ ਕਿਵੇਂ ਉਹਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਜਾਂਦਾ ਹੈ ਜਾਂ ਸਾਲਾਂ ਬੱਧੀ ਜੇਲ੍ਹਾਂ ਵਿੱਚ ਬੰਦ ਕਰਕੇ ਮੌਤ ਤੋਂ ਵੀ ਭੈੜੀ ਜਿੰਦਗੀ ਜਿਉਣ ਲਈ ਮਜਬੂਰ