ਕਾਫ਼ੀ ਹਫ਼ਤਿਆਂ ਤੋਂ ਇੰਤਜ਼ਾਰ ਕਰ ਰਿਹਾ ਸੀ, ਅਮਿਤਾਭ ਬੱਚਨ, ਦੀਪਿਕਾ ਪਾਦੁਕੋਣ ਤੇ ਇਰਫ਼ਾਨ ਖਾਨ ਸਟਾਰਰ ਹਿੰਦੀ ਫਿਲਮ ਪੀਕੂ ਦੀ ਤੇ ਆਖਿ਼ਰ ਅੱਠ ਮਈ ਨੂੰ ਰਿਲੀਜ਼ ਹੋਣ ਦੇ ਇੱਕ ਦਿਨ ਬਾਅਦ ਇਸ ਨੂੰ ਦੇਖਣ ਦਾ ਸਬੱਬ ਬਣ ਹੀ ਗਿਆ । ਜਿਵੇਂ ਕਿ ਬਚਪਨ ਵਿਚ ਬੱਚਿਆਂ ਦੇ ਛੋਟੇ ਨਾਮ ਰੱਖ ਦਿੱਤੇ ਜਾਂਦੇ ਹਨ, ਬੰਟੀ, ਚਿੰਟੂ, ਕਾਕਾ ਆਦਿ, ਸ਼ਾਇਦ ਉਸੇ ਤਰ੍ਹਾਂ ਹੀ ਪੀਕੂ ਨਾਮ ਰੱਖਿਆ ਗਿਆ ਹੋਵੇ । ਫਿਲਮ ਦੀ ਕਹਾਣੀ ਇੱਕ ਬੰਗਾਲੀ ਪਰਿਵਾਰ ਵਿਚ ਹੀ ਘੁੰਮਦੀ ਰਹਿੰਦੀ ਹੈ, ਜਿਸ ਵਿਚ ਇੱਕ ਪਿਉ (ਅਮਿਤਾਭ ਬੱਚਨ) ਹੈ, ਧੀ ਪੀਕੂ (ਦੀਪਿਕਾ ਪਾਦੁਕੋਣ) ਹੇ ਤੇ ਇੱਕ ਨੌਕਰ ਤੋਂ ਇਲਾਵਾ ਇੱਕ ਟੈਕਸੀ ਮਾਲਕ / ਡਰਾਈਵਰ (ਇਰਫ਼ਾਨ ਖ਼ਾਨ) ਵੀ ਇਸ ਕਹਾਣੀ ਦਾ ਅਹਿਮ ਹਿੱਸਾ ਹੈ । ਅਮਿਤਾਭ ਬੱਚਨ ਨੇ ਇੱਕ ਵਾਰ ਫੇਰ ਸਾਬਿਤ ਕਰ ਦਿੱਤਾ ਹੈ ਕਿ ਉਮਰ ਦੇ ਇਸ ਪੜਾਅ ‘ਚ ਵੀ ਉਹ ਇਤਨਾ ਦਮ ਰੱਖਦਾ ਹੈ ਕਿ ਉਸਦੇ ਮੋਢਿਆਂ ‘ਤੇ ਰਵਾਇਤੀ ਫਿਲਮੀ ਪਿਉਆਂ ਨੂੰ ਛੱਡ ਕੇ ਗੱਡੇ ਦੇ ਬਲਦ ਵਾਂਗ ਬਰਾਬਰ ਦਾ ਬੋਝ ਪਾਇਆ ਜਾ ਸਕਦਾ ਹੈ । “ਬਾਗ਼ਬਾਨ” ਹੋਵੇ “ਪਾ” ਹੋਵੇ, “ਸ਼ਮਿਤਾਬ” ਜਾਂ ਹੁਣ “ਪੀਕੂ”, ਅਮਿਤਾਭ ਬੱਚਨ ਨੇ ਵਾਕਿਆ ਹੀ ਮਨਵਾਇਆ ਹੈ ਕਿ ਉਸਨੂੰ ਮਹਾਂਨਾਇਕ ਉਂਝ ਹੀ ਨਹੀਂ ਕਿਹਾ ਜਾਂਦਾ । ਇਸ ਫਿਲਮ ‘ਚ ਅਮਿਤਾਭ ਨੇ ਇੱਕ ਅਜਿਹੇ ਬੰਗਾਲੀ ਪਿਉ ਦਾ ਰੋਲ ਅਦਾ ਕੀਤਾ ਹੈ, ਜੋ ਕਿ ਹਮੇਸ਼ਾ ਹੀ ਕਬਜ਼ ਦਾ ਸਿ਼ਕਾਰ ਰਹਿੰਦਾ ਹੈ ਜਾਂ ਉਸਨੂੰ ਕਬਜ਼ ਹੋਣ ਦਾ ਵਹਿਮ ਰਹਿੰਦਾ ਹੈ । ਸੱਤਰ ਸਾਲਾਂ ਦੀ ਉਮਰ ਵਿਚ ਉਹ ਆਪਣੀ ਸਿਹਤ ਪ੍ਰਤੀ ਬਹੁਤ ਚਿੰਤਤ ਰਹਿੰਦਾ ਹੈ ਤੇ ਉਮਰ ਦੇ ਤਕਾਜ਼ੇ ਨੂੰ ਛੱਡ ਕੇ ਸਰੀਰ ਤਕਰੀਬਨ ਚੰਗਾ ਭਲਾ ਹੈ ਪਰ ਉਸਨੂੰ ਹਰ ਵੇਲੇ ਵਹਿਮ ਰਹਿੰਦਾ ਹੈ ਕਿ ਕਿਤੇ ਉਸਦਾ ਬਲੱਡ ਪ੍ਰੈਸ਼ਰ ਤਾਂ ਨਹੀਂ ਵਧ ਘੱਟ ਗਿਆ, ਕਿਤੇ ਬੁਖ਼ਾਰ ਤਾਂ ਨਹੀਂ ਹੋ ਗਿਆ ਜਾਂ ਕੋਈ ਹੋਰ ਬਿਮਾਰੀ ਤਾਂ ਨਹੀਂ ਚਿੰਬੜ ਗਈ । ਅਸਲ ‘ਚ ਉਹ ਤੁਰਦਿਆਂ ਫਿਰਦਿਆਂ ਹੀ ਸ਼ਾਂਤੀ ਨਾਲ਼ ਇਸ ਦੁਨੀਆਂ ਤੋਂ ਵਿਦਾ ਹੋਣਾ ਚਾਹੁੰਦਾ ਹੈ । ਬੇਸ਼ੱਕ ਉਹ ਆਪਣੇ ਆਪ ਨੂੰ ਕਦੇ ਵੀ ਠੀਕ ਮਹਿਸੂਸ ਨਹੀਂ ਕਰਦਾ ਤੇ ਦੂਜਿਆਂ ‘ਤੇ ਨਿਰਭਰ ਹੈ ਪਰ ਖੁੱਦ-ਦਾਰ
Showing posts with label ਰੀਵਿਊ. Show all posts
Showing posts with label ਰੀਵਿਊ. Show all posts
ਮਾਓਵਾਦੀ ਲਹਿਰ ਦੀ ਕਹਾਣੀ 'ਚੱਕਰਵਿਊ'……… ਰੀਵਿਊ / ਅਵਤਾਰ ਸਿੰਘ
'ਆਰਕਸ਼ਣ' ਤੋਂ ਬਾਅਦ ਇੱਕ ਵਾਰ ਫਿਰ ਪ੍ਰਕਾਸ਼ ਝਾਅ ਨੇ ਲੋਕਾਈ ਨਾਲ ਜੁੜਿਆ ਮੁੱਦਾ ਚੁੱਕਿਆ ਹੈ।ਆਪਣੀ ਫਿਲਮ 'ਚੱਕਰਵਿਊ' ਵਿਚ ਪ੍ਰਕਾਸ਼ ਝਾਅ ਨੇ ਦੇਸ਼ ਦੇ ਦੋ-ਢਾਈ ਸੌ ਜ਼ਿਲ੍ਹਿਆਂ ਵਿਚ ਚੱਲ ਰਹੀ ਮਾਓਵਾਦੀ ਲਹਿਰ ਦੇ ਕਾਰਨਾਂ, ਮਾਓਵਾਦੀ ਗੁਰੀਲਿਆਂ ਦੀ ਯੁੱਧਨਿਤੀ ਅਤੇ ਆਦਿਵਾਸੀ ਲੋਕਾਂ ਦੀਆਂ ਅਣਗੌਲੇ ਕੀਤੇ ਜਾ ਰਹੇ ਜਿਉਣ ਹਾਲਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ।ਫਿਲਮ ਦੀ ਸ਼ੁਰੂਆਤ 'ਗੋਬਿੰਦ ਸੂਰਿਆਵੰਸ਼ੀ ਦੀ ਗ੍ਰਿਫਤਾਰੀ ਤੋਂ ਹੁੰਦੀ ਹੈ ਜਿਸ ਦਾ ਰੋਲ ਓਮ ਪੁਰੀ ਵੱਲੋਂ ਨਿਭਾਇਆ ਗਿਆ ਹੈ।''ਗੋਬਿੰਦ ਸੂਰਿਆਵੰਸ਼ੀ ਦਾ ਕਿਰਦਾਰ ਕੋਬਾੜ ਗਾਂਧੀ ਤੋਂ ਪ੍ਰਭਾਵਿਤ ਹੈ।ਜਿਸ ਦੀ ਗ੍ਰਿਫਤਾਰੀ ਬਿਲਕੁਲ ਉਸੇ ਅੰਦਾਜ਼ 'ਚ ਹੁੰਦੀ ਹੈ ਜਿਸ ਤਰ੍ਹਾਂ ਰਾਹੁਲ ਪੰਡਿਤਾ ਨੇ ਆਪਣੀ ਕਿਤਾਬ 'ਹੈਲੋ ਬਸਤਰ' ਵਿਚ ਦਿਖਾਈ ਹੈ।ਇੱਕ ਫਿਲਮ ਦਾ ਰੀਵਿਊ ਇਸ ਸਿਰਫਿਰੇ ਵੱਲੋਂ ਵੀ.......... ਰੀਵਿਊ / ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
ਬੀਤੇ ਦਿਨੀਂ ਪੰਜਾਬੀ ਦੀ ਇੱਕ ਫਿਲਮ 'ਸਿਰਫਿਰੇ' ਦੇਖਣ ਦਾ ਸੁਭਾਗ ਪ੍ਰਾਪਤ ਹੋਇਆ। ਪੰਜਾਬ ਦੀ ਧਰਤੀ ਤੋਂ ਪੰਜਾਬੀ, ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਦੇ ਨਾਂ 'ਤੇ ਬਣਾਈ ਇਸ 'ਪਰਿਵਾਰਕ' ਦੱਸੀ ਜਾਂਦੀ ਫਿਲਮ ਦੀ ਟੀਮ ਦੀ ਪਤਾ ਨਹੀਂ ਕੀ ਮਜ਼ਬੂਰੀ ਹੋਵੇਗੀ ਕਿ ਪੂਰੀ ਫਿਲਮ ਵਿੱਚ ਕਿਸੇ ਡਾਇਰੈਕਟਰ, ਪ੍ਰੋਡਿਊਸਰ ਜਾਂ ਕਲਾਕਾਰ ਆਦਿ ਦਾ ਨਾਂ ਵੀ ਪੰਜਾਬੀ ਵਿੱਚ ਨਹੀਂ ਦਿਖਾਈ ਦਿੱਤਾ। ਸ਼ੁਰੂਆਤ ਦੇਖ ਕੇ ਇਉਂ ਲਗਦੈ ਜਿਵੇਂ ਇਹ ਪੰਜਾਬੀ ਫਿਲਮ ਸ਼ੁੱਧ ਗੋਰਿਆਂ ਨੂੰ ਹੀ ਦਿਖਾਉਣ ਲਈ ਬਣਾਈ ਹੋਵੇ ਜਿਹਨਾਂ ਨੂੰ ਪੰਜਾਬੀ ਨਹੀਂ ਆਉਂਦੀ। ਪਰਿਵਾਰਕ ਫਿਲਮ ਹੋਣ ਦਾ ਭਰਮ ਪਹਿਲੇ ਚਾਰ ਕੁ ਮਿੰਟ ਦੀ ਫਿਲਮ ਲੰਘਣ 'ਤੇ ਹੀ ਟੁੱਟ ਜਾਂਦੈ ਜਦੋਂ ਇੱਕ ਅੱਧਢਕੀ ਜਿਹੀ ਬੀਬੀ ਦੇ ਪੱਟਾਂ 'ਤੇ ਕੈਮਰਾ ਘੁਮਾਇਆ ਜਾਂਦੈ ਤੇ ਤਿੰਨ ਮੁਸ਼ਟੰਡੇ ਉਹਨੂੰ ਪੁਰਜਾ, ਮੋਟਰ, ਬੰਬ ਅਤੇ 'ਚੈੱਕ ਤਾਂ ਕਰੀਏ ਮੋਟਰ ਕਿੰਨੇ ਹਾਰਸ ਪਾਵਰ ਦੀ ਆ' ਆਦਿ ਨਾਵਾਂ ਨਾਲ ਪੁਕਾਰਦੇ ਹਨ ਤੇ ਬੀਬੀ ਵੀ ਮੁੰਡਿਆਂ ਨੂੰ 'ਸਾਲਿਆਂ' ਸ਼ਬਦ ਨਾਲ ਸੰਬੋਧਨ ਕਰਦੀ ਹੋਈ ਚਕਮਾ ਸਿੱਧੀ ਫਿਲਮ ਦੇ ਇੱਕ ਹੀਰੋ ਪ੍ਰੀਤ ਦੇ ਦਰਵਾਜੇ ਮੂਹਰੇ ਮੋਟਰਸਾਈਕਲ ਦੀ 'ਟੀ-ਟੀ' ਮਾਰਦੀ ਐ ਤੇ ਹੀਰੋ ਸਾਬ੍ਹ ਮੋਟਰਸਾਈਕਲ 'ਤੇ ਬਹਿੰਦਿਆਂ ਹੀ ਬੀਬੀ ਦੇ ਪਿੰਡੇ 'ਤੇ ਐਨਾ ਕੁ ਰਗੜ ਕੇ ਹੱਥ ਫੇਰਦੇ ਹਨ ਜਿੰਨਾ ਸ਼ਾਇਦ ਕੋਈ ਕਾਮਾ ਲੋਹੇ ਤੋਂ ਜੰਗਾਲ ਲਾਹੁਣ ਲੱਗਾ ਰੇਗਮਾਰ ਵੀ ਨਾ ਮਾਰੇ। ਫਿਰ ਕਾਲਜ ਪਹੁੰਚ ਕੇ ਹੀਰੋ ਸਾਬ੍ਹ 'ਤੇ ਉਹਨਾਂ ਦੀ ਜੁੰਡਲੀ ਜਿਆਦਾਤਰ ਪੰਜਾਬੀ ਫਿਲਮਾਂ ਦੀ ਰੀਸੇ ਅਧਿਆਪਕ ਨੂੰ ਬੁੱਧੂ ਬਣਾਉਂਦੀ ਹੈ। 'ਕੁੜੀ 'ਚ ਕਰੰਟ ਤਾਂ ਪੂਰਾ' 'ਮਿਰਚੀ ਵੀ ਕੁਛ ਜਿਆਦਾ ਈ ਲਗਦੀ ਆ' ਫਿਕਰਿਆਂ ਦੇ ਨਾਲ ਨਾਲ ਸ਼ੁਰੂ ਹੁੰਦੀ ਐ ਕਾਲਜੀਏਟ ਮੁੰਡਿਆਂ ਵੱਲੋਂ ਫਲੈਟ ਵਿੱਚ ਬੀਅਰਾਂ ਪੀਣ, 'ਦੂਜਾ ਸਮਾਨ' ਤੇ ਰਾਤ ਨੂੰ ਮੁੰਡਿਆਂ ਕੋਲ ਬਿਸਤਰ ਗਰਮ ਕਰਾਉਣ ਆਈ ਬੀਬੀ ਬਾਰੇ ਬੇਲੋੜੀ ਚਰਚਾ।
ਬਾਈ ਸਿ਼ਵਚਰਨ ਜੱਗੀ ਕੁੱਸਾ ਦੀ ਲੇਖਣੀ ਨੂੰ ਸਲਾਮ......... ਰੀਵਿਊ / ਵਕੀਲ ਕਲੇਰ, ਕੈਨੇਡਾ

ਸ਼ਿਵਚਰਨ ਜੱਗੀ ਕੁੱਸਾ ਕਿਸੇ ਜਾਣ-ਪਛਾਣ ਦੀ ਲੋੜ ਤੋਂ ਰਹਿਤ ਹੈ, ਪੰਜਾਬੀ ਸਾਹਿਤ ਵਿੱਚ ਉਸ ਦੇ ਨਾਵਲਾਂ ਨੂੰ ਪਾਠਕ ਬੜੀ ਸ਼ਿੱਦਤ ਨਾ ਉਡੀਕਦੇ ਹਨ। ਹੁਣੇ ਹੁਣੇ ਲਿਖਿਆ ਸੱਜਰਾ ਨਾਵਲ “ਡਾਚੀ ਵਾਲਿਆ ਮੋੜ ਮੁਹਾਰ ਵੇ” ਦਾ ਖਰੜਾ ਪੜ੍ਹਨ ਨੂੰ ਮਿਲਿਆ । ਜੋ ਮੈਂ ਮਹਿਸੂਸ ਕੀਤਾ ਉਸ ਬਾਰੇ ਦੋ ਗੱਲਾਂ ਕਰਨ ਦੀ ਖੁੱਲ੍ਹ ਲੈ ਰਿਹਾ ਹਾਂ। ਇਸ ਨਾਵਲ ਦੀ ਕਹਾਣੀ ਮੁੱਖ ਤੌਰ ‘ਤੇ ਚਾਰ ਜੋੜਿਆਂ ਦੀ ਪ੍ਰੇਮ ਕਹਾਣੀ ਹੈ । ਜਿਸ ਵਿੱਚ ਅਜੋਕੇ ਸਮੇਂ ਦੀ ਤੇਜ਼ ਤਰਾਰ ਜ਼ਿੰਦਗੀ ਵਿੱਚ ਕਿਵੇਂ ਪਿਆਰ-ਮੁਹਬੱਤ ਵਰਗੇ ਸ਼ਬਦ ਅਰਥਹੀਣ ਹੋਏ ਵਿਖਾਏ ਗਏ ਹਨ । ਮਨੁੱਖ ਦੀ ਗੁਰਬਤ ਨੇ ਉਸਨੂੰ ਐਨਾ ਮਜਬੂਰ ਕਰ ਦਿੱਤਾ ਹੈ ਕਿ ਉਸ ਨੂੰ ਆਪਣੇ ਜ਼ਜਬਾਤਾਂ ਦਾ ਗਲਾ ਘੋਟਕੇ ਮਜਬੂਰੀ ਵੱਸ ਆਪਣੇ ਪਿਆਰ ਨੂੰ ਤਿਲਾਂਜਲੀ ਦੇਣੀ ਪੈਂਦੀ ਹੈ। ਪਰ ਕਈ ਵਾਰੀ ਉਸ ਦਾ ਜਾਂ ਉਸ ਦੇ ਰਿਸ਼ਤੇਦਾਰਾਂ, ਮਾਂ ਬਾਪ ਦੇ ‘ਚੰਗੀ’ ਜ਼ਿੰਦਗੀ ਜਿਉਣ ਦੀ ਲਾਲਸਾ ਅਧੀਨ ਲਏ ਫ਼ੈਸਲੇ ਅਤੇ ਉਸ ਦੀ ਆਪਣੀ ਕਮੀਨਗੀ ਅਧੀਨ ਉਪਜੇ ਵਿਚਾਰਾਂ ਨੂੰ ਅੰਜਾਮ ਦੇਣ ਲਈ ਧੋਖੇ ਕਰਨ ਲਈ ਪੁੱਟੇ ਕਦਮ ਵੀ ਬੜੇ ਘਿਨਾਉਣੇ ਨਤੀਜਿਆਂ ਦੇ ਜਿ਼ੰਮੇਵਾਰ ਹੋ ਨਿੱਬੜਦੇ ਨੇ। ਜਿਵੇਂ ਇਸ ਨਾਵਲ ਵਿੱਚ ਜਿੰਮੀ ਦੀ ਮੌਤ ਦਾ ਕਾਰਣ ਉਸ ਦੀ ਕਮੀਨਗੀ ਤੇ ਲਾਲਚ ਨੇ ਉਸ ਦੀ ਜਾਨ ਲੈ ਲਈ। ਇਸ ਤੋਂ ਇਲਾਵਾ ਜੱਗੀ ਕੁੱਸਾ ਵੀਰ ਨੇ ਇੱਕ ਸਰਪੰਚ ਦਾ ਆਪਣੀ ਹੀ ਧੀ, ਸਵੀਟੀ ਦਾ, ਇਸ ਗੱਲੋਂ ਹੀ ਕਤਲ ਕਰ ਦੇਣਾ ਕਿ ਉਹ ਇੱਕ ਮੁਸਲਮਾਨ ਮੁੰਡੇ ਨੂੰ ਪਿਆਰ ਕਰਦੀ ਸੀ, ਵਿਖਾ ਕੇ ਇਸ ਪਾਸੇ ਧਿਆਨ ਦਿਵਾਇਆ ਹੈ ਕਿ ਭਾਵੇਂ ਅੱਜ ਸੰਸਾਰ ਇੱਕੀਵੀਂ ਸਦੀ ਦਾ ਸਫ਼ਰ ਕਰ ਰਿਹਾ ਹੈ, ਪਰ ਸਾਡੇ ਕਈ ਭਲੇਮਾਣਸਾਂ ਦੀ ਸੋਚ ਅਜੇ ਕੱਚ ਮਕਰਾਨ ਦੇ ਟਿੱਬਿਆਂ ‘ਚੋਂ ਸੱਸੀ ਦੀਆਂ ਪੈੜਾਂ ਹੀ ਭਾਲਦੀ ਫਿਰਦੀ ਐ।
ਦਾਦਰ ਪੰਡੋਰਵੀ ਦੇ ਨਵੇਂ ਗ਼ਜ਼ਲ-ਸੰਗ੍ਰਹਿ ‘ਆਲ੍ਹਣਿਆਂ ਦੀ ਚਿੰਤਾ’ ਦੀ ਗ਼ਜ਼ਲਕਾਰੀ……… ਰੀਵਿਊ / ਸ਼ਮਸ਼ੇਰ ਮੋਹੀ (ਡਾ.)

ਪੰਜਾਬੀ ਵਿਚ ਗ਼ਜ਼ਲ ਬੜੀ ਲੋਕਪ੍ਰਿਯ ਵਿਧਾ ਹੈ।ਪੰਜਾਬੀ ਪਾਠਕਾਂ ਵਲੋਂ ਇਸ ਨੂੰ ਬੜੀ ਭਰਵੀਂ ਪ੍ਰਵਾਨਗੀ ਮਿਲ ਰਹੀ ਹੈ। ਇਸ ਪ੍ਰਵਾਨਗੀ ਦੇ ਲਲਚਾਏ ਬਹੁਤ ਸਾਰੇ ਅਜਿਹੇ ਸ਼ਾਇਰ ਵੀ ਇਸ ਵਿਧਾ ’ਤੇ ਹੱਥ ਅਜ਼ਮਾਈ ਕਰ ਰਹੇ ਹਨ, ਜਿਹਨਾਂ ਨੂੰ ਗ਼ਜ਼ਲ ਦੇ ਬਨਿਆਦੀ ਢਾਂਚੇ ਬਾਰੇ ਮੁਢਲਾ ਗਿਆਨ ਵ ਨਹੀਂ। ਅਜਿਹਾ ਕਰਕੇ ਜਿੱਥੇ ਉਹ ਸਾਹਿਤਕ ਪ੍ਰਦੂਸ਼ਣ ਫੈਲਾ ਰਹੇ ਹਨ, ਉੱਥੇ ਗ਼ਜ਼ਲ ਵਿਧਾ ਨੂੰ ਵੀ ਕਿੰਤੂ-ਪ੍ਰੰਤੂ ਦਾ ਕੇਂਦਰ ਬਣਾ ਧਰਦੇ ਹਨ।ਪਰ ਗ਼ਜ਼ਲਗੋਆਂ ਦੀ ਭੀੜ ’ਚੋਂ ਕੁਝ ਨਾਂ ਅਜਿਹੇ ਵੀ ਹਨ ਜੋ ਬੜੀ ਸ਼ਿੱਦਤ ਨਾਲ਼ ਇਸ ਵਿਧਾ ਨੂੰ ਸਮਝਦੇ- ਸਿਰਜਦੇ ਹਨ। ਅਜਿਹੇ ਨਾਵਾਂ ਵਿਚੋਂ ਇਕ ਨਾਂ ਹੈ ਦਾਦਰ ਪੰਡੋਰਵੀ, ਜਿਸਨੇ ਆਪਣੇ ਦੂਜੇ ਗ਼ਜ਼ਲ-ਸੰਗ੍ਰਹਿ ‘ਆਲ੍ਹਣਿਆਂ ਦੀ ਚਿੰਤਾ’ ਨਾਲ਼ ਆਪਣੀ ਪੁਖ਼ਤਾ ਕਾਵਿ ਸੋਝੀ ਦੀ ਬੜੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਹੈ।
ਲਾਲ ਚੰਦ ਯਮਲਾ ਜੱਟ-ਜੀਵਨ ਤੇ ਕਲਾ.........ਰੀਵਿਊ / ਬਲਜੀਤ ਖੇਲਾ (ਸਿਡਨੀ), ਆਸਟ੍ਰੇਲੀਆ
ਮਰਹੂਮ ਲੋਕ ਗਾਇਕ ਲਾਲ ਚੰਦ ਯਮਲਾ ਜੱਟ ਦੀ ਯਾਦ ਨੂੰ ਤਾਜ਼ਾ ਰੱਖਣ ਵਿੱਚ ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ਦਾ ਬੜਾ ਵੱਡਾ ਹੱਥ ਹੈ। ਉਸਨੇ ਯਮਲੇ ਨੂੰ ਬਾਲ ਅਵਸਥਾ ਵਿੱਚ ਹੀ ਆਪਣਾ ਉਸਤਾਦ ਧਾਰ ਲਿਆ ਸੀ। ਉਸਨੇ ਉਸਦੀ ਤੂੰਬੀ ਨਾਲ ਗਾਇਆ ਵੀ ਤੇ ਉਸ ਬਾਰੇ ਲਿਖਿਆ ਵੀ ਬਹੁਤ ਹੈ। ਸਮੇਂ-ਸਮੇਂ ‘ਤੇ ਲਿਖ ਕੇ ਆਪਣੇ ਉਸਤਾਦ ਦੇ ਪਰਿਵਾਰ ਦੀ ਆਵਾਜ਼ ਵੀ ਉਹ ਬੁਲੰਦ ਕਰਦਾ ਰਹਿੰਦਾ ਹੈ। ਹੁਣੇ ਜਿਹੇ ਪੰਜਾਬੀ ਯੂਨੀਵਰਸਟੀ ਪਟਿਆਲਾ ਨੇ ਉਸ ਪਾਸੋਂ ‘ਲਾਲ ਚੰਦ ਯਮਲਾ ਜੱਟ–ਜੀਵਨ ਤੇ ਕਲਾ’ ਨਾਂ ਹੇਠ ਇੱਕ ਪੁਸਤਕ ਲਿਖਵਾਈ ਹੈ। ਮੈਂ ਸਮਝਦਾ ਹਾਂ ਕਿ ਯੂਨੀਵਰਸਿਟੀ ਨੂੰ ਇਸੇ ਲੜੀ ਤਹਿਤ ਅਜਿਹੇ ਕਲਾਕਾਰਾਂ ਤੇ ਉਹਨਾਂ ਦੇ ਜੀਵਨ ਤੇ ਕਲਾਵਾਂ ਬਾਰੇ ਲਿਖਵਾਉਣ ਤੇ ਸਾਂਭਣ ਲਈ ਯਤਨ ਕਰਨੇ ਚਾਹੀਦੇ ਹਨ। 142 ਪੰਨਿਆਂ ਦੀ ਇਹ ਪੁਸਤਕ ਦਰਵੇਸ਼ ਲੋਕ-ਗਾਇਕ ਯਮਲੇ ਜੱਟ ਦੀ ਸਾਂਝ ਤੇ ਪਿਆਰ ਨੂੰ ਉਸਦੇ ਸ੍ਰੋਤਿਆਂ ਤੇ ਪ੍ਰਸੰਸਕਾਂ ਨਾਲ ਹੋਰ ਪੱਕਿਆਂ ਕਰਦੀ ਹੈ। ਕਿੱਥੇ ਉਹ ਜੰਮਿਆਂ ਪਲਿਆ, ਕਿਹੋ-ਜਿਹੇ ਜ਼ਮਾਨੇ ਸਨ, ਉਸ ਸਮੇਂ ਦਾ ਸੰਗੀਤ ਤੇ ਸਮਾਜਿਕ ਆਲਾ-ਦੁਆਲਾ,
Subscribe to:
Posts (Atom)






