Showing posts with label ਹਰਪ੍ਰੀਤ ਸਿੰਘ. Show all posts
Showing posts with label ਹਰਪ੍ਰੀਤ ਸਿੰਘ. Show all posts

ਕੰਜਕਾਂ.......... ਕਹਾਣੀ / ਹਰਪ੍ਰੀਤ ਸਿੰਘ

ਵਹੁਟੀਏ, ਅਜੇ ਉਠੀ ਨਹੀਂ, ਤੈਨੂੰ ਰਾਤੀਂ ਵੀ ਕਿਹਾ ਸੀ ਕਿ ਸਵੇਰੇ ਜਰਾ ਛੇਤੀ ਉਠ ਜਾਵੀਂ ਆਪਾਂ ਅੱਜ ਦੇਵੀਆਂ ਪੁਜਨੀਆਂ ਨੇ, ਪਤਾ ਨੀ ਕਿਉਂ ਪਿਛਲੇ 10-12 ਦਿਨਾਂ ਤੋਂ ਮੈਥੋਂ ਉਖੜੀ-ਉਖੜੀ ਪਈਂ ਵੇਂ, ਜਰਾ ਦਸ ਤਾਂ ਸਹੀ ਤੈਨੂੰ ਹੋਇਆ ਕੀ ਏ।

ਕੁਝ ਨਹੀ ਬੇਬੇ ਜੀ, ਤੁਸੀ ਜਾਉ, ਮੈਂ ਨਹਾ ਕੇ ਆ ਰਹੀ ਹਾਂ।

ਚੰਗਾ ਫੇਰ ਗਲ ਕਰਦੇ ਆਂ, ਮੈਂ ਪਹਿਲਾ 7 ਬਾਲੜੀਆਂ ਕਠੀਆਂ ਕਰ ਲਵਾਂ ਕੰਜਕਾਂ ਲਈ।

ਨੀ ਬਚਿੰਤੀਏ, ਅੱਜ ਸਵੇਰੇ ਸਾਂਝਰੇ ਕਿੱਥੇ ਤੁਰੀ ਜਾਂਦੀ ਏਂ, ਸੁੱਖ ਤਾਂ ਹੈ।

ਆਹੋ ਚਾਚੀ, ਸੁੱਖ ਹੀ ਏ ਨਾਲੇ ਪੈਰੀਂ ਪੈਂਦੀ ਆਂ, ਆਹ ਕੰਜਕਾਂ ਜਿਹੀਆਂ ਕਰਣੀਆਂ ਸੀ, ਕੁੜੀਆਂ ਦਾ ਤਾਂ ਕਾਲ ਹੀ ਪੈ ਗਿਆ, ਸਮਝ ਨਹੀ ਆਉਂਦੀ ਰੱਬ ਜਿਧਰ ਵੇਖੋ ਮੁੰਡੇ ਹੀ ਦੇਈ ਜਾਂਦਾ ਵੇ, ਲਗਦੈ ਉਤਾਂਹ ਵੀ ਕੁੜੀਆਂ ਦਾ ਘਾਟਾ ਪੈ ਗਿਆ ਏ।

ਸੂਬੇ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਦੇਵਨਾਗਰੀ ਲਿਪੀ ਦੀ ਲੋੜ ਕਿਉਂ ਜਰੂਰੀ.......... ਲੇਖ / ਹਰਪ੍ਰੀਤ ਸਿੰਘ

ਹਰਿਆਣਾ ਵੱਖਰਾ ਸੂਬਾ ਬਨਣ ਤੋਂ ਪਹਿਲਾ ਪੰਜਾਬ ਦਾ ਹੀ ਹਿੱਸਾ ਹੁੰਦਾ ਸੀ ਅਤੇ ਇਸ ਸਮੇਂ ਮੌਜੂਦਾ ਹਰਿਆਣਾ ਸੂਬੇ ਦੀ ਕੁਲ ਅਬਾਦੀ ਦਾ 40ਵਾਂ ਹਿੱਸਾ ਪਾਕਿਸਤਾਨ ਮੂਲ ਦੇ ਉਹਨਾਂ ਪੰਜਾਬੀਆਂ ਦਾ ਹੈ, ਜਿਨਾਂ ਦੀ ਮਾਂ ਬੋਲੀ ਪੰਜਾਬੀ ਸੀ ਭਾਂਵੇ ਉਹ ਕੇਸਾਧਾਰੀ ਸਿੱਖ ਸਨ ਜਾਂ ਪੰਜਾਬੀ ਹਿੰਦੂ ਪਰਿਵਾਰਾਂ ਨਾਲ ਸੰਬੰਧਿਤ ਸਨ ਇਹ ਉਹ ਮਨੁੱਖ ਸਨ ਜਿਹੜੇ 1947 ਸਮੇਂ ਆਪਣਾ ਕਾਰੋਬਾਰ, ਹਵੇਲੀਆਂ, ਮਾਲ-ਅਸਬਾਬ ਉਥੇ ਛੱਡ ਸਮੇਂ ਦੇ ਹਾਕਮਾਂ ਦੀ ਮਾਰ ਹੇਠ ਕੇ, ਥਾਂ ਪਰ ਥਾਂ ਧੱਕੇ ਖਾਂਦੇ ਉਹਨਾਂ ਥਾਂਵਾਂ ਨੂੰ ਜਾ ਆਬਾਦ ਕੀਤਾ ਜਿੱਥੇ ਖਾਣ ਨੂੰ ਕੁਝ ਵੀ ਹਾਸਿਲ ਨਹੀ ਸੀ ਹੁੰਦਾ ਇਹਨਾਂ ਪਰਿਵਾਰਾਂ ਨੂੰ ਅੱਜ ਵੀ ਕਈ ਲੋਕ ਈਰਖਾ ਵੱਸ ਰਫ਼ਿਊਜੀ ਕਹਿੰਦੇ ਹਨ ਬਾਬੇ ਨਾਨਕ ਦੇ ਇਨ੍ਹਾਂ ਪੈਰੋਕਾਰਾਂ ਨੇ ਬਾਬਾ ਨਾਨਕ ਦੇ ਹੱਥੀ ਕੀਰਤ ਕਰਨ ਦੇ ਸਿਧਾਂਤ ਤੇ ਪਹਿਰਾ ਦਿੰਦੇ ਹੋਏ ਅਣਥੱਕ ਮਿਹਨਤ ਕਰ ਜਿੱਥੇ ਆਪ ਆਰਥਿਕ ਪੱਖੋਂ ਮਜਬੂਤ ਹੋਏ ਤੇ ਫਿਰ ਆਪਣੇ ਆਂਢ-ਗਵਾਂਢ ਨੂੰ ਮਜ਼ਬੂਤ ਕਰਨ ਵਿਚ ਪੂਰੀ ਤਨਦੇਹੀ ਵਿਖਾਈ ਓਥੇ ਨਾਲ ਹੀ ਇਹਨਾਂ ਵਲੋਂ ਸੂਬੇ ਦੀ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਪਰ ਅਪਣੀ ਮਾਂ ਬੋਲੀ ਨੂੰ ਕਾਇਮ ਰਖਣ ਲਈ ਕੋਈ ਠੋਸ ਉਪਰਾਲਾ ਨਹੀਂ ਕਰ ਸਕੇ ਕਿਉਂਕਿ ਪੰਜਾਬੀ ਕਹਾਵਤ ਹੈ : ‘ਪੱਲੇ ਨਾ ਪੈਣ ਰੋਟੀਆਂ, ਸਭੈ ਗੱਲਾਂ ਖੋਟੀਆਂ’  ਪਹਿਲਾਂ ਆਪਣੀ ਰੋਟੀ ਟੁਕ ਲਈ ਹੀ ਮਿਹਨਤ ਕਰਦੇ ਰਹੇ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਠੋਸ ਉਪਰਾਲਾ ਨਾ ਕਰ ਸਕੇ 

ਜ਼ਮੀਰ.......... ਮਿੰਨੀ ਕਹਾਣੀ / ਹਰਪ੍ਰੀਤ ਸਿੰਘ

ਸੱਚੀ ਘਟਨਾ ਤੇ ਆਧਾਰਿਤ ਕਹਾਣੀ
ਇਸ ਕਲਯੁੱਗੀ ਸਮੇਂ ਵਿਚ ਚੰਗੇ ਤੋਂ ਚੰਗੇ ਬੰਦਿਆਂ ਦੀ ਜ਼ਮੀਰ ਵੀ ਜੁਆਬ ਦੇ ਜਾਂਦੀ ਹੈ, ਪਰ ਅਜਿਹੇ ਸਮੇਂ ਵਿਚ ਚੋਰਾਂ/ਡਕੈਤਾਂ ਦੀ ਵੀ ਕੋਈ ਜ਼ਮੀਰ ਹੁੰਦੀ ਹੈ । ਇਹ ਬਾਤਾਂ ਪੁਰਾਣੇ ਬਜੁਰਗਾਂ ਤੋਂ ਸੁਣੀਂਦੀਆਂ ਸਨ ਪਰ ਵਿਸ਼ਵਾਸ਼ ਕਰਨਾ ਔਖਾ ਹੀ ਲਗਦਾ ਸੀ । ਇਸ ਇੱਕਵੀਂ ਸਦੀ ਵਿਚ ਇਕ ਅਜਿਹੀ ਘਟਨਾ ਵਾਪਰੀ, ਜਿਸ ਨੂੰ ਕਹਾਣੀ ਰੂਪ ਵਿਚ ਤੁਹਾਡੇ ਨਾਲ ਸਾਂਝੀ ਕਰਨ ਦਾ ਉਪਰਾਲਾ ਕੀਤਾ ਹੈ।
****

ਚੋਰੀ ਕਰਨ ਦੇ ਇਰਾਦੇ ਨਾਲ ਕੁਝ ਬੰਦੇ ਇਕ ਘਰ ਵਿਚ ਜਾ ਵੜੇ । ਘਰ ਵਿਚ ਮਕਾਨ ਮਾਲਕਣ ਤੇ ਉਸ ਦੀ ਜਵਾਨ ਧੀ ਹੀ ਸੀ । ਉਸ ਦਾ ਮਾਲਿਕ ਕਿਸੇ ਕੰਮ ਲਈ ਸ਼ਹਿਰੋਂ ਬਾਹਰ ਗਿਆ ਹੋਇਆ ਸੀ । ਰਾਤ ਨੂੰ ਚੋਰਾਂ ਨੇ ਮਕਾਨ ਮਾਲਕਣ ਦੀ ਕਨਪਟੀ ਤੇ ਦੇਸੀ ਕੱਟਾ ਰੱਖ ਸਭ ਕੁਝ ਸਾਹਮਣੇ ਲਿਆਉਣ ਲਈ ਦਬਾਅ ਬਣਾਇਆ । ਸਾਰੇ ਗਹਿਣੇ, ਨਕਦੀ ਤੇ ਹੋਰ ਸਾਮਾਨ ਇਕੱਠਾ ਕਰ ਜਦੋਂ ਉਹ ਜਾਣ ਲਗੇ ਤਾਂ ਉਹਨਾਂ ਵਿਚੋ ਇਕ ਦੀ ਨਜ਼ਰ ਮਕਾਨ ਮਾਲਕਣ ਦੀ ਜਵਾਨ ਧੀ ਤੇ ਪਈ । ਉਸ ਖੋਟੀ ਨੀਅਤ ਚੋਰ ਨੇ ਕੁੜੀ ਨਾਲ ਜ਼ਬਰਦਸਤੀ ਕਰਨੀ ਚਾਹੀ । ਮਕਾਨ ਮਾਲਕਣ ਨੇ ਉਸ ਚੋਰ ਨੂੰ ਅਜਿਹਾ ਕਰਨ ਤੋਂ ਵਰਜਿਆ ਅਤੇ ਰੱਬ ਦਾ ਵਾਸਤਾ ਪਾ ਕੁੜੀ ਨੂੰ ਛੱਡ ਦੇਣ ਦੀ ਬੇਨਤੀ ਕੀਤੀ ।

ਤਰਕੀਬ……… ਕਹਾਣੀ / ਹਰਪ੍ਰੀਤ ਸਿੰਘ

ਧੀ ਵੱਲੋਂ ਪਿਓ ਨੂੰ ਹਲੂਣਾ

“ਤੈਨੂੰ ਸੁਣਿਆਂ ਨੀਂ… ਮੈਂ ਕਦੋਂ ਦਾ ਗਿਲਾਸ ਮੰਗ ਰਿਹਾ ਹਾਂ ਤੇ ਤੂੰ ਕੰਨਾਂ ਵਿਚ ਰੂੰ ਦੇ ਕੇ ਪਈ ਏਂ। ਤੈਨੂੰ ਕਿੰਨੀ ਵਾਰ ਕਿਹਾ ਹੈ, ਕਿ ਜਦੋਂ ਮੈਂ ਆਵਾਂ ਗਲਾਸ ਤੇ ਸਲਾਦ ਮੇਰੇ ਅੱਗੇ ਮੇਜ ’ਤੇ ਪਿਆ ਹੋਣਾ ਚਾਹੀਦਾ ਹੈ। ਪਰ ਨਾਲਾਇਕ ਜਿਹੀ…, ਤੈਨੂੰ ਕੋਈ ਅਸਰ ਹੀ ਨਹੀਂ। ਕਿੱਦਾਂ ਫਿੱਟੀ ਪਈ ਏਂ ਖਾ ਖਾ ਕੇ, ਗੰਦੇ ਖਾਨਦਾਨ ਦੀ…” । ਇਹ ਕੁਝ ਬੋਲਦਿਆਂ ਰਮੇਸ਼ ਨੇ ਬੋਤਲ ਦਾ ਡੱਟ ਖੋਲਿਆ।

ਉਸ ਦੀ ਪਤਨੀ ਰੂਪਾ ਨੇ ਗਲਾਸ, ਸਲਾਦ ਤੇ ਨਮਕੀਨ ਅੱਗੇ ਲਿਆ ਧਰਿਆ ਤੇ ਕਿਹਾ, “ਕੁਝ ਤਾਂ ਸ਼ਰਮ ਕਰੋ ਚੰਦਰ ਦੇ ਬਾਪੂ। ਕੁੜੀ ਜਵਾਨ ਹੋ ਗਈ ਏ, ਬਾਰ੍ਹਵੀਂ ਤੋਂ ਬਾਅਦ ਇਸ ਨੂੰ ਕਾਲਜ ਦਾਖਲ ਕਰਵਾਉਣਾ ਏ। ਤੁਹਾਨੂੰ ਕਿੰਨੀ ਵਾਰ ਕਿਹਾ ਹੈ ਕਿ ਇਸ ਚੰਦਰੀ ਸ਼ਰਾਬ ਨੂੰ ਛੱਡ ਦਿਓ ਪਰ ਤੁਸਾਂ ਦੇ ਕੰਨ ’ਤੇ ਕੋਈ ਜੂੰ ਨਹੀਂ ਸਰਕਦੀ, ਪਤਾ ਨਹੀਂ ਰੱਬ ਮੈਥੋਂ ਕਿਹੜੇ ਇਮਤਿਹਾਨ ਲੈ ਰਿਹਾ ਹੈ। ਹੋਰ ਦੋ ਸਾਲਾਂ ਨੂੰ ਕੁੜੀ ਦੇ ਹੱਥ ਪੀਲੇ ਕਰਨ ਲਈ ਵੀ ਮੁੰਡਾ ਲੱਭਣਾ ਪੈਣਾ ਏ, ਜੇ ਇਸੇ ਤਰ੍ਹਾਂ ਪੀਂਦੇ ਰਹੇ, ਤਾਂ ਕਿਸੇ ਨੇ ਵੀ ਧੀ ਦਾ ਸਾਕ ਨਹੀਂ ਲੈਣਾ। ਹੁਣ ਤਾਂ ਛੱਡ ਦਿਓ ਇਸ ਕਲਮੂੰਹੀ ਸ਼ਰਾਬ ਨੂੰ” ।

ਸਬਕ……… ਮਿੰਨੀ ਕਹਾਣੀ / ਹਰਪ੍ਰੀਤ ਸਿੰਘ

(ਧੀ ਵਲੋਂ ਪਿਓ ਨੂੰ ਹਲੂਣਾ)
ਬਲਕਾਰ ਫੈਕਟਰੀ ਵਿਚ ਕੰਮ ਕਰਦਾ ਸੀ, ਪਰ ਪਿਛਲੇ ਸਮੇਂ ਤੋਂ ਉਹ ਮਾੜੀ ਸੰਗਤ ਵਿਚ ਪੈ ਕੇ ਸ਼ਰਾਬ ਪੀਣ ਲੱਗ ਪਿਆ ਸੀ ਅਤੇ ਡਿਊਟੀ ਤੋਂ ਵੀ ਕੋਤਾਹੀ ਕਰਨ ਲੱਗ ਪਿਆ ਸੀ। ਉਸ ਦੀਆਂ ਮਾੜੀਆਂ ਆਦਤਾਂ ਕਰਕੇ ਉਸ ਦੀ ਪਤਨੀ ਨੂੰ ਲੋਕਾਂ ਦੇ ਘਰ ਕੰਮ ਕਰਨ ਲਈ ਜਾਣਾ ਪੈਂਦਾ ਸੀ ਅਤੇ ਉਸ ਦੀ ਬੱਚੀ ਦੀ ਪੜ੍ਹਾਈ ਵੀ ਇਸੇ ਕਾਰਣ ਵਿੱਚ ਹੀ ਛੁੱਟ ਗਈ ਸੀ। ਬੱਚੀ ਪੜ੍ਹਨ ਵਿਚ ਹੁਸ਼ਿਆਰ ਸੀ, ਪਰ ਮਾਪਿਆਂ ਦੀ ਮਜਬੂਰੀ ਕਰਕੇ ਉਸ ਨੂੰ ਸਕੂਲ ਛੱਡਣਾ ਪੈ ਗਿਆ ਸੀ। ਉਹ ਵੀ ਆਪਣੀ ਮਾਂ ਨਾਲ ਲੋਕਾਂ ਦੇ ਘਰ ਕੰਮ ਕਰਨ ਲਈ ਜਾਣ ਲੱਗ ਪਈ ਸੀ ।ਜਦੋਂ ਉਹ ਗਲੀ ਵਿਚੋਂ ਲੋਕਾਂ ਦੇ ਘਰ ਕੰਮ ਕਰਨ ਲਈ ਜਾਂਦੀ ਸੀ ਤਾਂ ਸਕੂਲ ਜਾਂਦੇ ਬੱਚਿਆਂ ਨੂੰ ਵੇਖ ਕੇ ਬੜੀ ਉਦਾਸ ਹੁੰਦੀ। ਉਸ ਦੀ ਮਾਂ ਵੀ ਕੁਝ ਨਹੀਂ ਸੀ ਕਰ ਸਕਦੀ, ਕਿਉਂਕਿ ਉਸ ਦੇ ਪਿਓ ਨੂੰ ਮਾੜੀਆਂ ਆਦਤਾਂ ਕਰਕੇ ਫੈਕਟਰੀ ਵਿਚੋਂ ਕੱਢ ਦਿੱਤਾ ਗਿਆ ਸੀ ਅਤੇ ਗੁਰਜੀਤ ਵੱਲੋਂ ਕਮਾਏ ਗਏ ਪੈਸਿਆਂ ਨੂੰ ਵੀ ਉਹ ਜ਼ਬਰਦਸਤੀ ਖੋਹ ਕੇ ਸ਼ਰਾਬ ਵਿਚ ਉਡਾ ਦਿੰਦਾ ਸੀ।

ਹਰਿਆਣਾ ਸੂਬੇ ਵਿਚ ਪੰਜਾਬੀ ਜੁਬਾਨ ਦਾ ਸਰਤਾਜ ਸੀ, ਡਾ: ਅਮਰਜੀਤ ਸਿੰਘ ਕਾਂਗ.......... ਸ਼ਰਧਾਂਜਲੀ / ਹਰਪ੍ਰੀਤ ਸਿੰਘ

ਸੂਬੇ ਵਿਚ ਜੇਕਰ ਪੰਜਾਬੀ ਜੁਬਾਨ ਦੇ ਪ੍ਰਸਾਰ/ਪ੍ਰਚਾਰ ਦੀ ਗੱਲ ਕਰੀਏ, ਤਾਂ ਸਭ ਤੋਂ ਵੱਧ ਹਰਮਨ ਪਿਆਰਾ ਨਾਂਅ ਆਉਂਦਾ ਹੈ, ਪੰਜਾਬੀ ਭਾਸ਼ਾ ਦੇ ਹਰਿਆਣਾ ਪ੍ਰਾਂਤ ਦੇ ਬਾਬਾ ਬੋਹੜ ਮਹਿਰੂਮ ਡਾ: ਅਮਰਜੀਤ ਸਿੰਘ ਕਾਂਗ ਦਾ, ਜਿਹੜੇ ਕਿ ਸਾਨੂੰ ਬੀਤੇ ਸਾਲ ਭਾਵੇਂ ਸਰੀਰਕ ਰੂਪ ਵਿਚ ਵਿਛੋੜਾ ਦੇ ਗਏ ਹਨ, ਪਰ ਉਨ੍ਹਾਂ ਤੋਂ ਸਿੱਖਿਆ ਲੈ ਚੁਕੇ ਵਿਦਿਆਰਥੀ ਸੱਜਣ, ਮਿੱਤਰ, ਸਾਹਿਤਕ ਪ੍ਰੇਮੀ ਅਤੇ ਪਾਠਕਾਂ ਦੇ ਜਿਹਨ ਵਿਚ ਅੱਜ ਵੀ ਉਹ ਹਸਮੁੱਖ ਚਿਹਰਾ ਰਹਿੰਦਾ ਹੈ। ਪੰਜਾਬੀ ਸਾਹਿਤਕ ਦੇ ਖੇਤਰ ਵਿਚ ਡਾ: ਕਾਂਗ ਨੂੰ ਇਕ ਚੰਗੇ ਆਲੋਚਕ ਵੱਜੋਂ ਜਾਣਿਆ ਜਾਂਦਾ ਸੀ, ਪਰ ਅਸਲ ਵਿਚ ਉਹ ਇਕ ਬਹੁਪੱਖੀ ਸ਼ਖਸ਼ੀਅਤ ਦੇ ਮਾਲਕ ਸਨ। ਪੰਜਾਬੀ ਜੁਬਾਨ ਲਈ ਹਰ ਵਕਤ ਤਿਆਰ ਬਰ ਤਿਆਰ ਡਾ: ਅਮਰਜੀਤ ਸਿੰਘ ਕਾਂਗ ਦਾ ਜਨਮ ਸੰਨ 1952 ਵਿਚ ਗਿ: ਗੁਰਚਰਨ ਸਿੰਘ ਜੀ ਦੇ ਘਰ ਸ੍ਰੀ ਅੰਮ੍ਰਿਤਸਰ ਵਿਖੇ ਹੋਇਆ। ਮੁਢਲੀ ਪੜ੍ਹਾਈ ਤੋਂ ਬਾਅਦ ਡਾ: ਕਾਂਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਐਮ।ਏ। ਪੰਜਾਬੀ ਵਿਸ਼ੇ ਦੇ ਪਹਿਲੇ ਬੈਚ ਦੇ ਵਿਦਿਆਰਥੀ ਰਹੇ ਅਤੇ ਗੋਲਡ ਮੈਡਲ ਹਾਸਿਲ ਕੀਤਾ। ਸੰਨ 1979 ਵਿਚ ਡਾ: ਅਮਰਜੀਤ ਸਿੰਘ ਕਾਂਗ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਵਿਚ ਬਤੌਰ ਪੰਜਾਬੀ ਅਧਿਆਪਕ ਦੀ ਸੇਵਾਵਾਂ ਨਿਭਾਈਆਂ ਅਤੇ ਆਪਣੇ ਹੱਥੀਂ ਪੰਜਾਬੀ ਵਿਭਾਗ ਦੀ ਸਥਾਪਨਾ ਕੀਤੀ ਅਤੇ ਬਾਅਦ ਵਿਚ ਪੰਜਾਬੀ ਵਿਭਾਗ ਦੇ ਮੁਖੀ ਰਹਿਣ ਦਾ ਮਾਣ ਹਾਸਿਲ ਹੋਇਆ।