ਜਦੋਂ ਲੜਕੀ ਲਈ ਘਰੋਂ ਬਾਹਰ ਜਾਣਾ, ਪੜ੍ਹਾਈ ਕਰਨਾ, ਸੁੰਦਰ ਕਪੜੇ ਪਹਿਨਣਾ, ਸਮਾਜ ਦੀਆਂ ਨਜ਼ਰਾਂ ਵਿੱਚ ਦਾਲ ਵਿਚਲੇ ਕੋਕੜੂਆਂ ਵਾਂਗ ਰੜਕਦਾ ਸੀ, ਠੀਕ ਉਸ ਸਮੇ ਪ੍ਰਕਾਸ਼ ਕੌਰ ਅਤੇ ਸੁਰਿੰਦਰ ਕੌਰ ਨੇ ਇਹਨਾਂ ਗੱਲਾਂ ਤੋਂ ਬਗਾਵਤ ਕਰਦਿਆਂ ਸ਼ਰੇਆਮ ਗਾਇਕੀ ਖੇਤਰ ਨੂੰ ਅਪਣਾਇਆ। ਨਾਈਟਿੰਗੇਲ ਆਫ਼ ਪੰਜਾਬ ਅਖਵਾਈ ਸੁਰਿੰਦਰ ਕੌਰ ਦਾ ਜਨਮ ਲਾਹੌਰ ਵਿੱਚ 25 ਨਵੰਬਰ 1929 ਨੂੰ ਪਿਤਾ ਬਿਸ਼ਨ ਦਾਸ ਅਤੇ ਮਾਤਾ ਮਾਇਆ ਦੇਵੀ ਦੇ ਘਰ ਹੋਇਆ। ਉਸ ਦੀਆਂ ਚਾਰ ਭੈਣਾਂ, (ਪ੍ਰਕਾਸ਼ ਕੌਰ, ਮੁਹਿੰਦਰ ਕੌਰ, ਮਨਜੀਤ ਕੌਰ ਤੇ ਨਰਿੰਦਰ ਕੌਰ) ਅਤੇ ਪੰਜ ਭਰਾ ਸਨ। ਪਰ ਹੁਣ ਇਹਨਾਂ ਵਿੱਚੋਂ ਮਨਜੀਤ ਕੌਰ ਦਾ ਸਾਥ ਹੀ ਉਸ ਲਈ ਬਾਕੀ ਰਹਿ ਗਿਆ ਸੀ। ਬਾਰਾਂ ਸਾਲ ਦੀ ਉਮਰ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਦੇ ਨਾਲ ਹੀ ਮੁਸਲਿਮ ਉਸਤਾਦ ਇਨਾਇਤ ਹੁਸੈਨ ਅਤੇ ਹਿੰਦੂ ਉਸਤਾਦ ਪੰਡਿਤ ਮਨੀ ਪ੍ਰਸ਼ਾਦ ਤੋਂ ਸ਼ਾਸਤਰੀ ਸੰਗੀਤ ਦੀ ਸਿਖਿਆ ਹਾਸਲ ਕਰਨ ਲੱਗੀ। ਜਿਸ ਦੀ ਬਦੌਲਤ ਅਗਸਤ 1943 ਵਿਚ ਸੁਰਿੰਦਰ ਕੌਰ ਨੇ 13 ਸਾਲ ਦੀ ਉਮਰ ਵਿਚ ਪਹਿਲੀ ਵਾਰ ਲਾਹੌਰ ਰੇਡੀਓ ‘ਤੇ ਗਾਇਆ। ਏਸੇ ਸਾਲ ਦੀ 31 ਅਗਸਤ ਨੂੰ ਐਚ ਐਮ ਵੀ ਨੇ ਦੋਹਾਂ ਭੈਣਾਂ ਦੀ ਆਵਾਜ਼ ਵਿੱਚ ਪਹਿਲਾ ਗੀਤ “ਮਾਵਾਂ ਤੇ ਧੀਆਂ ਰਲ ਬੈਠੀਆਂ” ਰਿਕਾਰਡ ਕਰਿਆ,ਜੋ ਬਹੁਤ ਸਲਾਹਿਆ ਗਿਆ।ਪੰਜਾਬ ਦੀ ਕੋਇਲ; ਸੁਰਿੰਦਰ ਕੌਰ.......... ਸ਼ਰਧਾਂਜਲੀ / ਰਣਜੀਤ ਸਿੰਘ ਪ੍ਰੀਤ
ਜਦੋਂ ਲੜਕੀ ਲਈ ਘਰੋਂ ਬਾਹਰ ਜਾਣਾ, ਪੜ੍ਹਾਈ ਕਰਨਾ, ਸੁੰਦਰ ਕਪੜੇ ਪਹਿਨਣਾ, ਸਮਾਜ ਦੀਆਂ ਨਜ਼ਰਾਂ ਵਿੱਚ ਦਾਲ ਵਿਚਲੇ ਕੋਕੜੂਆਂ ਵਾਂਗ ਰੜਕਦਾ ਸੀ, ਠੀਕ ਉਸ ਸਮੇ ਪ੍ਰਕਾਸ਼ ਕੌਰ ਅਤੇ ਸੁਰਿੰਦਰ ਕੌਰ ਨੇ ਇਹਨਾਂ ਗੱਲਾਂ ਤੋਂ ਬਗਾਵਤ ਕਰਦਿਆਂ ਸ਼ਰੇਆਮ ਗਾਇਕੀ ਖੇਤਰ ਨੂੰ ਅਪਣਾਇਆ। ਨਾਈਟਿੰਗੇਲ ਆਫ਼ ਪੰਜਾਬ ਅਖਵਾਈ ਸੁਰਿੰਦਰ ਕੌਰ ਦਾ ਜਨਮ ਲਾਹੌਰ ਵਿੱਚ 25 ਨਵੰਬਰ 1929 ਨੂੰ ਪਿਤਾ ਬਿਸ਼ਨ ਦਾਸ ਅਤੇ ਮਾਤਾ ਮਾਇਆ ਦੇਵੀ ਦੇ ਘਰ ਹੋਇਆ। ਉਸ ਦੀਆਂ ਚਾਰ ਭੈਣਾਂ, (ਪ੍ਰਕਾਸ਼ ਕੌਰ, ਮੁਹਿੰਦਰ ਕੌਰ, ਮਨਜੀਤ ਕੌਰ ਤੇ ਨਰਿੰਦਰ ਕੌਰ) ਅਤੇ ਪੰਜ ਭਰਾ ਸਨ। ਪਰ ਹੁਣ ਇਹਨਾਂ ਵਿੱਚੋਂ ਮਨਜੀਤ ਕੌਰ ਦਾ ਸਾਥ ਹੀ ਉਸ ਲਈ ਬਾਕੀ ਰਹਿ ਗਿਆ ਸੀ। ਬਾਰਾਂ ਸਾਲ ਦੀ ਉਮਰ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਦੇ ਨਾਲ ਹੀ ਮੁਸਲਿਮ ਉਸਤਾਦ ਇਨਾਇਤ ਹੁਸੈਨ ਅਤੇ ਹਿੰਦੂ ਉਸਤਾਦ ਪੰਡਿਤ ਮਨੀ ਪ੍ਰਸ਼ਾਦ ਤੋਂ ਸ਼ਾਸਤਰੀ ਸੰਗੀਤ ਦੀ ਸਿਖਿਆ ਹਾਸਲ ਕਰਨ ਲੱਗੀ। ਜਿਸ ਦੀ ਬਦੌਲਤ ਅਗਸਤ 1943 ਵਿਚ ਸੁਰਿੰਦਰ ਕੌਰ ਨੇ 13 ਸਾਲ ਦੀ ਉਮਰ ਵਿਚ ਪਹਿਲੀ ਵਾਰ ਲਾਹੌਰ ਰੇਡੀਓ ‘ਤੇ ਗਾਇਆ। ਏਸੇ ਸਾਲ ਦੀ 31 ਅਗਸਤ ਨੂੰ ਐਚ ਐਮ ਵੀ ਨੇ ਦੋਹਾਂ ਭੈਣਾਂ ਦੀ ਆਵਾਜ਼ ਵਿੱਚ ਪਹਿਲਾ ਗੀਤ “ਮਾਵਾਂ ਤੇ ਧੀਆਂ ਰਲ ਬੈਠੀਆਂ” ਰਿਕਾਰਡ ਕਰਿਆ,ਜੋ ਬਹੁਤ ਸਲਾਹਿਆ ਗਿਆ।ਪ੍ਰਧਾਨ ਮੰਤਰੀ ਦੇ ਨਾਲ ਦੁਪਹਿਰ ਦੇ ਖਾਣੇ ’ਤੇ ਪੰਜਾਬੀ ਵੀ ਪਹੁੰਚੇ-ਪਾਰਟੀ ਵਾਸਤੇ ਸਹਿਯੋਗ ਵੀ ਦਿੱਤਾ..........ਹਰਜਿੰਦਰ ਸਿੰਘ ਬਸਿਆਲਾ
ਆਕਲੈਂਡ : ਬੀਤੇ ਦਿਨੀਂ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਇਕ ਫੰਡ ਰੇਜਿੰਗ ਪਾਰਟੀ ਦੇ ਲਈ ਦੁਪਹਿਰ ਦੇ ਖਾਣੇ ਉਤੇ ਟੀ ਪੂਨਾ (ਟੌਰੰਗਾ) ਵਿਖੇ ਪਧਾਰੇ। ਇਸ ਸਮਾਗਮ ਦੇ ਵਿਚ ਜਿੱਥੇ ਇਲਾਕੇ ਦੇ ਉਘੇ ਬਿਜ਼ਨਸਮੈਨਾਂ ਅਤੇ ਹੋਰ ਉਚ ਕੋਟੀ ਦੇ ਪਤਵੰਤਿਆਂ ਨੇ ਰਾਤ ਦੇ ਖਾਣ ਦੀ ਦਾਅਵਤ ਨੂੰ ਕਬੂਲਦਿਆਂ ਨੈਸ਼ਨਰ ਪਾਰਟੀ ਲਈ ਸਹਿਯੋਗ ਦਿੱਤਾ ਉਥੇ ਆਪਣੇ ਪੰਜਾਬੀ ਭਰਾਵਾਂ ਨੇ ਵੀ ਇਸ ਮੌਕੇ ਸ਼ਿਰਕਤ ਕਰਕੇ ਗੋਰਿਆਂ ਦੇ ਬਰਾਬਰ ਖੜ੍ਹੇ ਹੋਣ ਦਾ ਸਬੂਤ ਦਿੱਤਾ। ਟੌਰੰਗਾ ਤੋਂ ਸ. ਸੁਖਦੇਵ ਸਿੰਘ ਸਮਰਾ, ਪਾਪਾਮੋਆ ਤੋਂ ਲਹਿੰਬਰ ਸਿੰਘ ਜੇ.ਪੀ., ਹਰਜਿੰਦਰ ਸਿੰਘ ਬਰਾੜ ਅਤੇ ਇਕ ਹੋਰ ਪੰਜਾਬੀ ਨੌਜਵਾਨ ਪਹੁੰਚਿਆ ਅਤੇ ਪਾਰਟੀ ਵਾਸਤੇ ਸਹਿਯੋਗ ਦਿੱਤਾ। ਇਸ ਮੌਕੇ ਸ. ਸੁਖਦੇਵ ਸਿੰਘ ਸਮਰਾ ਹੋਰਾਂ ਪ੍ਰਧਾਨ ਮੰਤਰੀ ਦਾ ਧਿਆਨ ਕੁਝ ਸਥਾਨਕ ਸਮੱਸਿਆਵਾਂ ਸਬੰਧੀ ਵੀ ਦਿਵਾਇਆ। ਪ੍ਰਧਾਨ ਮੰਤਰੀ ਤੋਂ ਇਲਾਵਾ ਇਸ ਮੌਕੇ ਸ੍ਰੀ ਟੋਨੀ ਰਾਇਲ ਸਿਹਤ ਮੰਤਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ 200 ਦੇ ਕਰੀਬ ਵਿਅਕਤੀ ਹਾਜ਼ਿਰ ਸਨ।****
ਨਿਊਜ਼ੀਲੈਂਡ ਦੀ ਮੈਸੀ ਯੂਨੀਵਰਸਿਟੀ ’ਚ ‘2012-ਲੈਕਚਰਾਰ ਆਫ਼ ਦਾ ਯੀਅਰ’ ਐਵਾਰਡ ਡਾ: ਗੁਰਵਿੰਦਰ ਸਿੰਘ ਸ਼ੇਰਗਿਲ ਨੂੰ..........ਹਰਜਿੰਦਰ ਸਿੰਘ ਬਸਿਆਲਾ
ਆਕਲੈਂਡ : ਨਿਊਜ਼ੀਲੈਂਡ ਦੇ ਵਿਚ ਅੰਤਰਰਾਸ਼ਟਰੀ ਪੱਧਰ ਦੀ ਮਿਆਰੀ ਸਿੱਖਿਆ ਦੇ ਵਿਚ ਪੰਜਾਬੀਆਂ ਦਾ ਕਿੰਨਾ ਯੋਗਦਾਨ ਹੋਵੇਗਾ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਕਲੈਂਡ ਦੇ ਇਕ ਬਿਹਤਰੀਨ ਸਿੱਖਿਆ ਸੰਸਥਾਨ ‘ਮੈਸੀ ਯੂਨੀਵਰਸਿਟੀ’ ਦੇ ਵਿਚ ਸਥਾਪਿਤ ‘ਐਲਬਨੀ ਸਟੂਡੈਂਟ’ਜ਼ ਐਸੋਸੀਏਸ਼ਨ ਵੱਲੋਂ ‘2012-ਲੈਕਚਰਾਰ ਆਫ਼ ਦਾ ਯੀਅਰ’ ਐਵਾਰਡ ਇਕ ਪੰਜਾਬੀ ਲੈਕਚਰਾਰ ਡਾ: ਗੁਰਵਿੰਦਰ ਸਿੰਘ ਸ਼ੇਰਗਿਲ ਨੂੰ ਦਿੱਤਾ ਗਿਆ ਹੈ। ਪੰਜਾਬੀ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੋਵੇਗੀ ਕਿ ਦੂਜੀ ਵਾਰ (ਪਹਿਲੀ ਵਾਰ 2008) ਮਿਲਿਆ ਇਹ ਐਵਾਰਡ ਵਿਦਿਆਰਥੀਆਂ ਵੱਲੋਂ ਪ੍ਰਗਟਾਏ ਵਿਚਾਰ ਅਤੇ ਸਿਫਾਰਸ਼ਾਂ ਦੇ ਅਧਾਰ ’ਤੇ ਦਿੱਤਾ ਜਾਂਦਾ ਹੈ। ਸ। ਸ਼ੇਰਗਿੱਲ ਮੈਸੀ ਯੂਨੀਵਰਸਿਟੀ ਦੇ ਅਧਿਆਪਕ ਵਰਗ ਵਿਚ ਪੱਗ ਦੀ ਸ਼ਾਨ ਵਧਾ ਕੇ ਇਥੇ ਵਸਦੇ ਪੰਜਾਬੀ ਭਾਈਚਾਰੇ ਅਤੇ ਆਉਣ ਵਾਲੀ ਪੀੜ੍ਹੀ ਲਈ ਉਦਾਹਰਣ ਕਾਇਮ ਕਰ ਰਹੇ ਹਨ।ਪੱਤਰਕਾਰਾਂ ਦਾ ਕੀ ਐ ਇਹ ਤਾਂ……… ਲੇਖ / ਖੁਸ਼ਪ੍ਰੀਤ ਸੁਨਾਮ
ਕੁਝ ਮਹੀਨੇ ਪਹਿਲਾਂ ਦੀ ਗੱਲ ਹੈ ਇੱਕ ਪ੍ਰਸਿੱਧ ਗਾਇਕ ਦੇ ਸ਼ੋਅ ਵਿੱਚ ਸ਼ਾਮਲ ਹੋਣਾ ਸੀ।ਪੱਤਰਕਾਰਾਂ ਨੂੰ ਪ੍ਰੋਗਰਾਮ ਦੀ ਕਵਰੇਜ਼ ਲਈ ਵਿਸੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਸੀ। ਅਸੀ ਤਿੰਨ ਚਾਰ ਜਣੇ ਜੋ ਵੱਖੋ ਵੱਖ ਅਦਾਰਿਆਂ ਲਈ ਸ਼ੌਂਕੀਆ ਤੌਰ ‘ਤੇ ਪੱਤਰਕਾਰੀ ਨਾਲ਼ ਜੁੜੇ ਹੋਏ ਹਾਂ, ਨੇ ਪ੍ਰੋਗਰਾਮ ਵਾਲੇ ਹਾਲ ਦੇ ਬਾਹਰ ਮਿਲਣਾ ਨਿਯਤ ਕੀਤਾ ਹੋਇਆ ਸੀ। ਦੂਜੇ ਦੋਸਤਾਂ ਦੇ ਟ੍ਰੈਫਿਕ ਵਿੱਚ ਫਸ ਜਾਣ ਕਾਰਣ ਮੈਂ ਪਹਿਲਾਂ ਪਹੰਚ ਗਿਆ ਅਤੇ ਹਾਲ ਦੇ ਬਾਹਰ ਬਣੇ ਕੌਰੀਡੋਰ ਵਿੱਚ ੳਹਨਾਂ ਦਾ ਇੰਤਜ਼ਾਰ ਕਰਨ ਲੱਗਾ। ਆਪਣੇ ਮਹਿਬੂਬ ਗਾਇਕ ਨੂੰ ਸੁਨਣ ਲਈ ਉਸਦੇ ਪ੍ਰਸ਼ੰਸਕ ਵਹੀਰਾਂ ਘੱਤ ਕੇ ਪਹੰਚ ਰਹੇ ਸਨ। ਉਸੇ ਥਾਂ ‘ਤੇ ਮੇਰੇ ਪਿਛੇ ਦੋ ਸੱਜਣ ਆਪਸ ਵਿੱਚ ਗੱਲਾਂ ਕਰ ਰਹੇ ਸਨ। ਉਨ੍ਹਾਂ ਦੀ ਗੱਲਬਾਤ ਦਾ ਵਿਸ਼ਾ ਪੱਤਰਕਾਰਾਂ ਬਾਰੇ ਸੀ। ਕਿੳਂਕਿ ਉਹਨਾਂ ਨੂੰ ਮੇਰੇ ਪੱਤਰਕਾਰ ਹੋਣ ਬਾਰ ਪਤਾ ਨਹੀ ਸੀ। ਇਸ ਲਈ ਉਹ ਬੇਝਿਜਕ ਜੋ ਕੇ ਗੱਲਬਾਤ ਕਰ ਰਹੇ ਸਨ। ਪਹਿਲਾ ਵਿਅਕਤੀ ਬੋਲਿਆ;
“ਯਾਰ ! ਅੱਜ ਤਾਂ ਇਥੇ ਪੱਤਰਕਾਰਾਂ ਦੀ ਪੂਰੀ ਫੌਜ ਪਹੁੰਚਣੀ ਹੈ
“ਇਸ ਵਿੱਚ ਕੀ ਵੱਡੀ ਗੱਲ ਐ, ਪੱਤਰਕਾਰਾਂ ਦਾ ਕੀ ਐ… ? ਇਹ ਤਾਂ ਚਾਹ ਦੇ ਕੱਪ ਦੀ ਮਾਰ ਨੇ ਜਾਂ ਫੇਰ ਪ੍ਰੋਗਰਾਮ ਦੀ ਟਿਕਟ ਤੇ ਪਹੰਚ ਜਾਂਦੇ ਹਨ”, ਦੂਸਰੇ ਨੇ ਉਤਰ ਦਿੱਤਾ।
“ਯਾਰ ! ਅੱਜ ਤਾਂ ਇਥੇ ਪੱਤਰਕਾਰਾਂ ਦੀ ਪੂਰੀ ਫੌਜ ਪਹੁੰਚਣੀ ਹੈ
“ਇਸ ਵਿੱਚ ਕੀ ਵੱਡੀ ਗੱਲ ਐ, ਪੱਤਰਕਾਰਾਂ ਦਾ ਕੀ ਐ… ? ਇਹ ਤਾਂ ਚਾਹ ਦੇ ਕੱਪ ਦੀ ਮਾਰ ਨੇ ਜਾਂ ਫੇਰ ਪ੍ਰੋਗਰਾਮ ਦੀ ਟਿਕਟ ਤੇ ਪਹੰਚ ਜਾਂਦੇ ਹਨ”, ਦੂਸਰੇ ਨੇ ਉਤਰ ਦਿੱਤਾ।
ਸੋਹਣੀ ਪਤਝੜ.......... ਨਜ਼ਮ/ਕਵਿਤਾ / ਭੁਪਿੰਦਰ ਸਿੰਘ, ਨਿਊਯਾਰਕ
ਕਿੰਨੀ ਸੋਹਣੀ ਆਈ ਪਤਝੜ, ਖੁਸ਼ੀ ਦੇ ਰੰਗ ਲਿਆਈ ਪਤਝੜ,
ਹਰ ਕਿਰਤੀ ਦੇ ਘਰ ਖੁਸ਼ਹਾਲੀ, ਚਾਅ-ਮਲਾਰਾਂ ਜਾਈ ਪਤਝੜ।
ਭੂਰੇ, ਲਾਲ ‘ਤੇ ਪੀਲੇ ਪੱਤੇ, ਖੁਸ਼ੀਆਂ ਭਰੇ ਨਸ਼ੀਲੇ ਪੱਤੇ,
ਮਟਕ-ਮਟਕ ਕੇ ਭੋਂਇ ‘ਤੇ ਡਿਗਦੇ , ਨਟਖਟ ‘ਤੇ ਫੁਰਤੀਲੇ ਪੱਤੇ।
ਸੀਤਲ ਆਉਣ ਪੱਛੋਂ ਦੇ ਬੁਲੇ, ਟਾਹਣੀ ਜੁੜਿਆਂ ਲਾਈ ਖੜ-ਖੜ।
ਨ੍ਰਿਤ-ਮੁਦਰਾ ਦਾ ਆਸਣ ਕਰਿਆ, ਚੁੱਪ ਸਾਧ ਇਕੋ ਰੁਖ ਧਰਿਆ,
ਤੂਤ, ਧ੍ਰੇਕ ਸਭ ਟਾਹਲੀ, ਕਿੱਕਰ, ਰੁੱਤ ਵਰੇ ਜਿਉਂ ਲਾੜੀ ਵਰਿਆ।
ਮਸਤੀ ਘੁੱਟ-ਘੁੱਟ ਜਾਮ ਚੜ੍ਹਾ ਕੇ, ਰੁੱਖ ਮਦਹੋਸ਼ ਹੋਏ ਨੇ ਝੜ-ਝੜ।

ਸੁਲਝਿਆ ਹੋਇਆ ਫ਼ਨਕਾਰ ਸੀ ਰੌਸ਼ਨ ਸਾਗਰ..........ਬਾਵਾ ਬੋਲਦਾ ਹੈ / ਨਿੰਦਰ ਘੁਗਿਆਣਵੀ
ਅਮਰ ਨੂਰੀ ਦੇ ਪਿਤਾ ਸ੍ਰੀ ਰੌਸ਼ਨ ਸਾਗਰ ਨੂੰ ਮੈਂ ਸਿਰਫ਼ ਇੱਕੋ ਤੇ ਆਖਰੀ ਵਾਰ ਮਿਲਿਆ...ਉਹ ਵੀ ਸੁਪਨੇ ਵਾਂਗੂੰ...ਦੋ ਪਲਾਂ ਲਈ! ਉਸਦਾ ਰੋਪੜ ਵਾਲਾ ਐਡਰੈਸ ਹੀ ਨੋਟ ਕਰ ਸਕਿਆ ਸੀ। ਉਸ ਦਿਨ ਉਹ ਉਸਤਾਦ ਲਾਲ ਚੰਦ ਯਮਲਾ ਜੱਟ ਜੀ ਦੀ ਯਾਦ ਵਿੱਚ ਉਹਨਾਂ ਦੇ ਪਰਿਵਾਰ ਵੱਲੋਂ ਲਗਾਏ ਗਏ ਯਾਦਗਾਰੀ ਮੇਲੇ ਵਿੱਚ ਆਇਆ ਹੋਇਆ ਸੀ। ਮੇਲੇ ਮੌਕੇ ਭੀੜ ਬੜੀ ਸੀ। ਰੌਸ਼ਨ ਸਾਗਰ ਉਸਤਾਦ ਜੀ ਦਾ ਪੁਰਾਣਾ ਚੇਲਾ ਸੀ। ਉਹ ਬੜੀ ਦੇਰ ਮਗਰੋਂ ਉਹਨਾਂ ਦੇ ਪਰਿਵਾਰ ਕੋਲ ਉਸਤਾਦ ਜੀ ਦਾ ਅਫਸੋਸ ਕਰਨ ਲਈ ਆਇਆ ਸੀ।
ਥੋੜ੍ਹੇ ਦਿਨਾਂ ਬਾਅਦ ਮੈਂ ਉਸਨੂੰ ਚਿੱਠੀ ਲਿਖੀ, ਜਿਸ ਰਾਹੀਂ ਉਸ ਤੋਂ ਉਹਦੀ ਇੱਕ ਫੋਟੋ ਤੇ ਸੰਖੇਪ ਜੀਵਨ ਵੇਰਵਾ ਮੰਗਿਆ ਸੀ, ਤਾਂ ਕਿ ਉਹ ਉਸਤਾਦ ਜੀ ਦੇ ਚੇਲਿਆਂ ਬਾਰੇ ਛਪ ਰਹੀ ਮੇਰੀ ਕਿਤਾਬ ਵਿੱਚ ਸ਼ਾਮਿਲ ਹੋ ਸਕੇ। ਉਸ ਨੇ ਬੜੀ ਹੀ ਫੁਰਤੀ ਨਾਲ ਚਿੱਠੀ ਦਾ ਜਵਾਬ ਦਿੱਤਾ ਸੀ। ਆਪਣੀ ਇੱਕ ਬੜੀ ਪੁਰਾਣੀ ਕਾਲੀ-ਚਿੱਟੀ ਫੋਟੋ ਤੇ ਕੁਝ ਬਹੁਤ ਹੀ ਸੰਖੇਪ ਵਿੱਚ ਗੱਲਾਂ-ਬਾਤਾਂ ਲਿਖ ਘੱਲੀਆਂ ਸਨ। ਸਾਲ 1994 ਵਿੱਚ ਛਪੀ ਮੇਰੀ ਪਹਿਲੀ ਕਿਤਾਬ ‘ਤੂੰਬੀ ਦੇ ਵਾਰਿਸ’ ਵਿੱਚ ਪੰਨਾ 135 ਉਤੇ ਉਸ ਬਾਰੇ ਡੰਗ ਸਾਰਨ ਜੋਕਰਾ ਲਿਖ ਸਕਿਆ ਸਾਂ। ਉਸ ਅਡਰੈਸ ਉਤੇ ਡਾਕ ਰਾਹੀਂ ਉਸਨੂੰ ਕਿਤਾਬ ਘੱਲੀ। ਕੋਈ ਜਵਾਬ ਨਾ ਆਇਆ। ਬੜੀ ਦੇਰ ਹੋਈ ਸਰਦੂਲ ਤੇ ਨੂਰੀ ਦੇ ਘਰ ਖੰਨੇ, ਕੁਲਦੀਪ ਸਿੰਘ ਬੇਦੀ ਹੁਰਾਂ ਨਾਲ ਗਿਆ ਸਾਂ ਤਾਂ ਨੂਰੀ ਨੇ ਬੜੇ ਮਾਣ ਜਿਹੇ ਨਾਲ ਦੱਸਿਆ ਸੀ ਕਿ ਪਾਪਾ ਜੀ ਬਾਰੇ ਤੁਸੀਂ ਲਿਖਿਆ ਸੀ ਕਿਤਾਬ ਵਿੱਚ ਤਾਂ ਉਹ ਬੜੇ ਖੁਸ਼ ਹੋਏ...।

ਯਾਦਾਂ ਦੀ ਵਾਛੜ.......... ਗ਼ਜ਼ਲ / ਸਮਸ਼ੇਰ ਸਿੰਘ ਸੰਧੂ
ਫਿਰ ਯਾਦਾਂ ਦੀ ਵਾਛੜ ਆਈ ਨੈਣ ਮਿਰੇ ਨੇ ਸਿੱਲ੍ਹੇ ਸਿੱਲ੍ਹੇ
ਦਿਲ ਮੇਰੇ ਦੇ ਕੰਧਾਂ ਕੋਠੇ ਜਾਪਣ ਥਿੜਕੇ ਹਿੱਲ੍ਹੇ ਹਿੱਲ੍ਹੇ।
ਯਾਦ ਤਿਰੀ ਵੀ ਤੇਰੇ ਵਰਗੀ ਆਉਂਦੀ ਆਣ ਰੁਲਾਵੇ ਮੈਨੂੰ
ਤੁਰਗੀ ਹੀਰ ਸਿਆਲਾਂ ਵਾਲੀ ਫਿਰਦਾ ਰਾਂਝਾ ਟਿੱਲੇ ਟਿੱਲੇ।
ਰੋਕਣ ਹੋਇਆ ਮੁਸ਼ਕਲ ਮੈਨੂੰ ਕਿਸ ਬਿਧ ਰੋਕ ਵਖਾਵਾਂ ਯਾਰੋ
ਬੰਧਣ ਮਨ ਨੂੰ ਜੋ ਵੀ ਪਾਵਾਂ ਹੋ ਜਾਂਦੇ ਸਭ ਢਿੱਲੇ ਢਿੱਲੇ।
ਯਾਰ ਯਕੀਨ ਬਨ੍ਹਾਵੇ ਜੇ ਕਰ ਮੁਸ਼ਕਲ ਫੇਰ ਝਨਾ ਕੀ ਤਰਨਾ
ਡੋਲ ਗਿਆਂ ਨਾ ਢਾਰਸ ਦੇਵਣ ਪੱਕੇ ਜਾਪਣ ਕੱਚੇ ਪਿੱਲੇ।

ਸੋਚਦੇ ਹੀ ਰਹਿ ਗਏ .......... ਗ਼ਜ਼ਲ / ਸਮਸ਼ੇਰ ਸਿੰਘ ਸੰਧੂ
ਸੋਚਦੇ ਹੀ ਰਹਿ ਗਏ ਤੂੰ ਮਿਲ ਕਦੀ ਆ ਬੈਠ ਪਾਸ
ਜਿ਼ੰਦਗੀ ਨੂੰ ਬਾਝ ਤੇਰੇ ਮਿਲ ਸਕੇਗਾ ਨਾ ਨਿਘਾਸ।
ਚੀਰਕੇ ਪੱਥਰ ਜਹੇ ਟੀਂਡੇ ਹੈ ਖਿੜਦੀ ਜਾਂ ਕਪਾਸ
ਵੇਲਣੇ ਤੇ ਚਰਖ਼ ਚੜ੍ਹਨਾ ਫਿਰ ਨ ਹੋਣਾ ਪਰ ਉਦਾਸ।
ਵੇਲ ਵੇਲਣ ਤੁੰਬ ਤੂੰਬੇ ਤੱਕਲੇ ਤੇ ਫਿਰ ਚੜ੍ਹੇ
ਰਾਂਗਲੀ ਚਰਖੀ ਤੇ ਨੱਚੇ ਤੰਦ ਤਾਣੀ ਦੇ ਲਿਬਾਸ।
ਚਰਖਿਆਂ ਦੀ ਘੂਕ ਉੱਤੇ ਗੀਤ ਗਾਵੇ ਜਦ ਕੁੜੀ
ਯਾਦ ਮਾਹੀ ਦੀ ਸਤਾਵੇ ਕਰ ਗਿਆ ਹੈ ਜੋ ਅਵਾਸ।

ਲਿਖੀਆਂ ਅਨੇਕ ਗ਼ਜ਼ਲਾਂ.......... ਗ਼ਜ਼ਲ / ਸਮਸ਼ੇਰ ਸਿੰਘ ਸੰਧੂ
ਲਿਖੀਆਂ ਅਨੇਕ ਗ਼ਜ਼ਲਾਂ ਦਮ ਨਾ ਕਿਸੇ ਦੇ ਅੰਦਰ
ਗਿਣਤੀ ਦਾ ਮੈਂ ਤੇ ਐਂਵੇਂ ਬੈਠਾ ਹਾਂ ਬਣ ਸਕੰਦਰ।
ਬਾਹਰ ਲਿਆ ਤੂੰ ਨਗ਼ਮੇਂ ਦਿਲ ਦੀ ਆਵਾਜ਼ ਵਿੱਚੋਂ
ਮੁਸ਼ਕਲ ਸਮੇਂਵੀ ਸਾਥੀ ਰਹਿੰਦਾ ਜੋ ਦਿਲਦੇ ਅੰਦਰ
ਗ਼ਜ਼ਲਾਂ ਤੇ ਗੀਤ ਮੇਰੇ ਹੌਕੇ ਨੇ ਮੇਰੇ ਦਿਲ ਦੇ
ਗਿਣਤੀ ਗਣਾ ਗਣਾਂ ਦੀ ਐਂਵੇਂ ਨਾ ਬਣ ਪਤੰਦਰ।
ਜੋਗੀ ਤਿਆਗ ਕਰਦੇ ਦੁਨੀਆਂ, ਹਰੇਕ ਸ਼ੈ ਦਾ
ਮਨ ਤੇ ਰਹੇ ਨਾ ਕਾਬੂ ਕਾਹਦਾ ਤੂੰ ਹੈਂ ਮਛੰਦਰ।

ਨਿਊਜ਼ੀਲੈਂਡ ਦੀ ਏਥਨਿਕ ਮਾਮਲਿਆਂ ਬਾਰੇ ਮੰਤਰੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਮੱਥਾ ਟੇਕਿਆ.......... ਹਰਜਿੰਦਰ ਸਿੰਘ ਬਸਿਆਲਾ
ਆਕਲੈਂਡ : ਨਿਊਜ਼ੀਲੈਂਡ ਦੀ ਏਥਨਕ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਜੂਠਿਤ ਕੌਲਿਨ ਨੇ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਪਾਟੋਏਟੋਏ ਵਿਖੇ ਬੰਦੀ ਛੋੜ ਦਿਵਸ ਸਬੰਧੀ ਕੀਤੇ ਜਾ ਰਹੇ ਸਮਾਗਮਾਂ ਦੌਰਾਨ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੰਸਦ ਮੈਂਬਰ ਸ. ਕੰਵਲਜੀਤ ਸਿੰਘ ਬਖਸ਼ੀ ਵੀ ਹਾਜ਼ਿਰ ਸਨ। ਉਨ੍ਹਾਂ ਸੰਗਤ ਨੂੰ ਸੰਬੋਧਨ ਹੁੰਦਿਆ ਕਿਹਾ ਕਿ ਦੇਸ਼ ਦੇ ਵਿਚ ਬਹੁਗਿਣਤੀ ਕੌਮਾਂ ਖਾਸ ਕਰ ਪੰਜਾਬੀ ਭਾਈਚਾਰੇ ਦਾ ਖਾਸ ਮਹੱਤਵ ਹੈ। ਦੇਸ਼ ਦੇ ਵਿਚ ਅਪਰਾਧ ਦਰ ਨੂੰ ਹੋਰ ਘੱਟ ਕਰਨ ਦੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਉਨ੍ਹਾਂ ਜਾਣਕਾਰੀ ਦਿੱਤੀ। ਇਸ ਮੌਕੇ ਸ. ਕੰਵਲਜੀਤ ਸਿੰਘ ਬਖਸ਼ੀ ਨੇ ਵੀ ਸੰਗਤਾਂ ਨੂੰ ਸਰਕਾਰ ਦੀਆਂ ਆ ਰਹੀਆਂ ਨਵੀਂਆਂ ਨੀਤੀਆਂ ਨੂੰ ਭਾਰਤੀ ਭਾਈਚਾਰੇ ਨਾਲ ਸਾਂਝਾ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਏਥਨਕ ਮੰਤਰੀ ਸ੍ਰੀਮਤੀ ਜੂਠਿਤ ਕੌਲਿਨ ਅਤੇ ਸ। ਬਖਸ਼ੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
****
****
ਕੰਜਕਾਂ.......... ਕਹਾਣੀ / ਹਰਪ੍ਰੀਤ ਸਿੰਘ
ਵਹੁਟੀਏ, ਅਜੇ ਉਠੀ ਨਹੀਂ, ਤੈਨੂੰ ਰਾਤੀਂ ਵੀ ਕਿਹਾ ਸੀ ਕਿ ਸਵੇਰੇ ਜਰਾ ਛੇਤੀ ਉਠ ਜਾਵੀਂ ਆਪਾਂ ਅੱਜ ਦੇਵੀਆਂ ਪੁਜਨੀਆਂ ਨੇ, ਪਤਾ ਨੀ ਕਿਉਂ ਪਿਛਲੇ 10-12 ਦਿਨਾਂ ਤੋਂ ਮੈਥੋਂ ਉਖੜੀ-ਉਖੜੀ ਪਈਂ ਵੇਂ, ਜਰਾ ਦਸ ਤਾਂ ਸਹੀ ਤੈਨੂੰ ਹੋਇਆ ਕੀ ਏ।
ਕੁਝ ਨਹੀ ਬੇਬੇ ਜੀ, ਤੁਸੀ ਜਾਉ, ਮੈਂ ਨਹਾ ਕੇ ਆ ਰਹੀ ਹਾਂ।
ਚੰਗਾ ਫੇਰ ਗਲ ਕਰਦੇ ਆਂ, ਮੈਂ ਪਹਿਲਾ 7 ਬਾਲੜੀਆਂ ਕਠੀਆਂ ਕਰ ਲਵਾਂ ਕੰਜਕਾਂ ਲਈ।
ਨੀ ਬਚਿੰਤੀਏ, ਅੱਜ ਸਵੇਰੇ ਸਾਂਝਰੇ ਕਿੱਥੇ ਤੁਰੀ ਜਾਂਦੀ ਏਂ, ਸੁੱਖ ਤਾਂ ਹੈ।
ਆਹੋ ਚਾਚੀ, ਸੁੱਖ ਹੀ ਏ ਨਾਲੇ ਪੈਰੀਂ ਪੈਂਦੀ ਆਂ, ਆਹ ਕੰਜਕਾਂ ਜਿਹੀਆਂ ਕਰਣੀਆਂ ਸੀ, ਕੁੜੀਆਂ ਦਾ ਤਾਂ ਕਾਲ ਹੀ ਪੈ ਗਿਆ, ਸਮਝ ਨਹੀ ਆਉਂਦੀ ਰੱਬ ਜਿਧਰ ਵੇਖੋ ਮੁੰਡੇ ਹੀ ਦੇਈ ਜਾਂਦਾ ਵੇ, ਲਗਦੈ ਉਤਾਂਹ ਵੀ ਕੁੜੀਆਂ ਦਾ ਘਾਟਾ ਪੈ ਗਿਆ ਏ।

ਹੁਣ ਸਮਾਂ ਹੈ ਸਮੇਂ ਦੇ ਜਖ਼ਮਾਂ ਤੇ ਮਰ੍ਹਮ ਲਾਉਣ ਦਾ.......... ਲੇਖ / ਤਰਸੇਮ ਬਸ਼ਰ
ਪੰਜਾਬ ਵੰਡਿਆ ਗਿਆ 1947 ਵਿੱਚ । ਇਹ ਸੱਚ ਜਦੋਂ ਲੋਕਾਂ ਸਾਹਮਣੇ ਆਇਆ ਹੋਵੇਗਾ ਤਾਂ ਖ਼ੁਦ ਉਹਨਾਂ ਦੀ ਹਸਤੀ ਨੂੰ ਵੀ ਨਹੀਂ ਪਤਾ ਹੋਣਾ ਕਿ ਉਹ ਇਸ ਸੱਚ ਨੂੰ ਕਿਵੇਂ ਜਜ਼ਬ ਕਰੇ । ਬਹੁਤੇ ਪੰਜਾਬੀਆਂ ਦੇ ਆਪਣੇ ਉਹਨਾਂ ਦੇ ਸਾਹਮਣੇ ਹੀ ਤੜਫ ਤੜਫ ਕੇ ਮਰ ਗਏ ਹੋਣੇ ਹੈ, ਆਸਾਂ ਮੁਰਝਾ ਕੇ ਖਾਕ ਬਣ ਗਈਆਂ ਹੋਣੀਆਂ ਐ ਤੇ ਇਹ ਵਰਤਾਰਾ ਉਹਨਾਂ ਦੀ ਰੂਹ ਨੇ ਸਵੀਕਾਰ ਕਰ ਲਿਆ ਹੋਣੈ ਪਰ ਪੰਜਾਬ ਵੰਡਿਆ ਗਿਆ । ਇਸ ਸੱਚ ਨੂੰ ਕਬੂਲਣ ਵਾਲਾ ਤੱਤ ਸ਼ਾਂਇਦ ਉਹਨਾਂ ਦੇ ਵਜੂਦ ਵਿੱਚ ਵੀ ਮੌਜੂਦ ਨਹੀਂ ਹੋਣੈ। ਇਹ ਜ਼ਖਮ ਵਕਤ ਦੇ ਜਿਸਮ ਤੇ ਉੱਭਰ ਆਇਆ ਸੀ ਸ਼ਾਇਦ ।
ਮਾਂ ਜਿਹੇ ਮੁਕੱਦਸ ਸ਼ਬਦ ਨੂੰ ਤਿੰਨ ਰਿਸ਼ਤਿਆਂ ਨਾਲ ਜੋੜਿਆ ਜਾਂਦਾ ਹੈ ਜਨਮ ਦੇਣ ਵਾਲੀ ਮਾਂ, ਜਨਮ ਭੂਮੀ ਤੇ ਮਾਂ ਬੋਲੀ । ਆਦਮੀ ਦੀ ਹਯਾਤੀ ਵਿੱਚ ਪਛਾਣ ਦਾ ਬਾਇਸ ਇਹ ਤਿੰਨੋ ਮਾਵਾਂ ਹੁੰਦੀਆਂ ਹਨ । ਕਿਸੇ ਨਾ ਕਿਸੇ ਮਰਹਲੇ ਤੇ ਜਨਮ ਦੇਣ ਵਾਲੀ ਮਾਂ ਤੇ ਜਨਮ ਭੂਮੀ ਇਨਸਾਨ ਦੀ ਜਿੰਦਗੀ 'ਚੋ ਦੂਰ ਹੋ ਜਾਂਦੀਆਂ ਹਨ ਪਰ ਮਾਂ ਬੋਲੀ ਆਖਰੀ ਸਾਹ ਤੱਕ ਇਨਸਾਨ ਦਾ ਨਾ ਸਿਰਫ ਸਹਾਰਾ ਬਣਦੀ ਹੈ ਬਲਕਿ ਉਸਨੂੰ ਜਿੰਦਗੀ ਦੇ ਮਕਸਦ ਵੱਲ ਵਧਣ ਵਾਸਤੇ ਪਲ ਪਲ ਤੇ ਮੱਦਦ ਕਰਦੀ ਹੈ ਤੇ ਇਸੇ ਪੰਜਾਬੀ ਮਾਂ ਬੋਲੀ ਦਾ 1947 ਵਿੱਚ ਬਟਵਾਰਾ ਹੋ ਗਿਆ ਸੀ । ਇਹ ਸ਼ਾਂਇਦ ਦੁਨੀਆਂ ਦੀ ਵੱਡੀਆਂ ਤਰਾਸਦੀਆਂ ਵਿੱਚੋਂ ਇੱਕ ਸੀ ਤੇ ਇਸ ਤੋਂ ਬਾਅਦ ਵਿਡੰਬਣਾ ਇਹ ਵੀ ਰਹੀ ਕਿ ਰਾਜਨੀਤਿਕ ਕਾਰਨਾਂ ਕਰਕੇ ਲੋਹੇ ਦੀਆਂ ਤਾਰਾਂ ਦੇ ਨਾਲ ਨਾਲ ਨਫਰਤ ਦੀ ਇੱਕ ਦੀਵਾਰ ਵੀ ਖੜ੍ਹੀ ਕਰ ਦਿੱਤੀ ਗਈ । ਕਿਸੇ ਸ਼ਾਂਇਰ ਨੇ ਪੂਰੀ ਤਰਾਸਦੀ ਤੇ ਚੋਟ ਕਰਦਿਆਂ ਬਹੁਤ ਖੂਬ ਲਿਖਿਆ ਹੈ ਕਿ ਪੰਛੀਆਂ , ਹਵਾ, ਧੁੱਪ ਤੇ ਪਾਣੀ ਵੰਡ ਨੂੰ ਨਹੀ ਮੰਨਦੇ ਤੇ ਨਾ ਹੀ ਉਹਨਾਂ ਦੀ ਜਹਿਨੀਅਤ ਤੇ ਇਸ ਵੰਡ ਦਾ ਕੋਈ ਅਸਰ ਹੁੰਦਾ ਹੈ । ਇਹ ਇਨਸਾਨ ਹੀ ਹੈ ਜੋ ਵੰਡਾਂ ਨੂੰ ਨੇਪਰੇ ਚਾੜ੍ਹਦਾ ਹੈ ਤੇ ਇਹ ਇਨਸਾਨ ਹੀ ਹੈ ਜੋ ਇਸ ਦਾ ਤਸੀਹਾ ਝੱਲਦਾ ਹੈ ।

“ਕਾਲੇ ਪੀਲੀਏ” ਦੇ ਸਿਕਾਰ ਅਖੌਤੀ ਪੱਤਰਕਾਰਾਂ ਨੇ ਪੱਤਰਕਾਰੀ ਨੂੰ ਬਣਾਇਆ ਬਿਜ਼ਨਸ਼.......... ਲੇਖ / ਮਿੰਟੂ ਖੁਰਮੀ ਹਿੰਮਤਪੁਰਾ
ਪੱਤਰਕਾਰੀ ਦੇ ਇਤਿਹਾਸ 'ਤੇ ਸਰਸਰੀ ਜਿਹੀ ਨਜ਼ਰ ਵੀ ਮਾਰੀ ਜਾਵੇ ਤਾਂ ਪਤਾ ਚਲਦੈ ਕਿ ਕਿਸੇ ਸਵੱਛ ਸੋਚ ਨੂੰ ਮੁੱਖ ਰੱਖ ਕੇ ਕੀਤੀ ਪੱਤਰਕਾਰੀ ਯੁੱਗ ਪਲਟਾਊ ਸਾਬਤ ਹੋ ਸਕਦੀ ਹੈ ਪਰ ਜੇਕਰ ਉਸੇ ਪੱਤਰਕਾਰੀ ਨੂੰ ਜੁਗਾੜ ਲਾਉਣ ਲਈ ਵਰਤਿਆ ਜਾਵੇ ਤਾਂ ਉਹ ਲੋਕਾਂ ਲਈ ਤਾਂ ਘਾਤਕ ਹੋ ਹੀ ਨਿੱਬੜਦੀ ਹੈ ਸਗੋਂ ਲੋਕਤੰਤਰ ਦਾ ਚੌਥਾ ਥੰਮ੍ਹ ਜਾਣੀ ਜਾਂਦੀ ਪੱਤਰਕਾਰਤਾ ਦੇ ਨੀਂਹ 'ਚ ਵੀ ਰੇਹੀ ਦਾ ਕੰਮ ਕਰਦੀ ਨਜ਼ਰ ਆਉਂਦੀ ਹੈ। ਇਸ ਖੇਤਰ ਵਿੱਚ ਜਿੱਥੇ ਸੁਹਿਰਦ ਸੋਚ ਦੇ ਮਾਲਕ ਲੋਕਾਂ ਦੀ ਸ਼ਮੂਲੀਅਤ ਪੱਤਰਕਾਰਤਾ ਨੂੰ ਸ਼ਰਮਸ਼ਾਰ ਹੋਣ ਤੋਂ ਬਚਾਉਂਦੀ ਹੈ ਉਥੇ ਕੁਝ 'ਬੇ-ਸੋਚੇ' ਸਿਰਫ਼ ਪੈਸੇ ਦੇ ਪੁੱਤ ਬਣਕੇ ਪੱਤਰਕਾਰੀ ਜਿਹੀ ਪਾਕ ਪਵਿੱਤਰ ਸੇਵਾ ਨਾਲ ਧ੍ਰੋਹ ਕਮਾਉਂਦੇ ਲੋਕਾਂ ਕਾਰਨ ਇਸ ਕਿੱਤੇ ਨੂੰ ਜਗ੍ਹਾ ਜਗ੍ਹਾ ਸ਼ਰਮਿੰਦਗੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਮਾਮਲੇ ਨੂੰ ਘੋਖਣ ਲਈ ਆਸੇ ਪਾਸੇ ਨਜ਼ਰ ਮਾਰਨੀ ਸ਼ੁਰੂ ਕੀਤੀ ਤਾਂ ਇਹ ਤੱਥ ਸਾਹਮਣੇ ਆਏ ਕਿ ਜਿਆਦਾਤਰ ਵੀਰ ਇਸ ਕਿੱਤੇ ਨਾਲ ਉਹ ਜੁੜੇ ਹੋਏ ਹਨ ਜਿਹਨਾਂ ਨੇ ਜਾਂ ਤਾਂ ਆਪਣੇ ਕਿੱਤੇ ਦਾ 'ਖੁਦ' ਪ੍ਰਚਾਰ ਕਰਨਾ ਹੈ ਜਾਂ ਸਰਕਾਰੇ ਦਰਬਾਰੇ ਧੌਂਸ ਜਮਾਉਣੀ ਹੁੰਦੀ ਹੈ। ਜਦੋਂਕਿ ਨਿਰਸਵਾਰਥ ਕੰਮ ਕਰਨ ਵਾਲੇ ਵੀਰ ਇਹਨਾਂ ਦੋਵੇਂ ਅਮਲਾਂ ਤੋਂ ਦੂਰ ਰਹਿੰਦੇ ਹਨ।
ਕੁੜੀਆਂ.......... ਨਜ਼ਮ/ਕਵਿਤਾ / ਸੁਖਵਿੰਦਰ ਸੁੱਖੀ, ਭੀਖੀ (ਮਾਨਸਾ)
ਆਟੇ ਦੀਆਂ ਚਿੜੀਆਂ ਬਣਕੇ ਜੇ ਰਹਿਣਗੀਆਂ ਕੁੜੀਆਂ,
ਇਸੇ ਤਰ੍ਹਾਂ ਹੀ ਫਿਰ ਦੁੱਖ ਸਹਿਣਗੀਆਂ ਕੁੜੀਆਂ,
ਅੱਜ ਆਪਣਾ ਹੀ ਛਾਇਆ ਬਣਿਆ ਫ਼ਰੇਬੀ ਏ,
ਭੇੜੀਏ ਤੋਂ ਬਚਣ ਲਈ ਹੁਣ ਕਿੱਥੇ ਜਾਣਗੀਆਂ ਕੁੜੀਆਂ,
ਅਜ਼ਲਾਂ ਤੋਂ ਹੀ ਇਹ ਰੀਤ ਚੱਲੀ ਆਉਂਦੀ ਏ,
ਹੋਰ ਕਦੋਂ ਤੱਕ ਮਰਦਾਂ ਦਾ ਸਹਾਰਾ ਲੈਣਗੀਆਂ ਕੁੜੀਆਂ,
ਭਰੂਣ ਹੱਤਿਆਵਾਂ ਵੀ ਇਹ ਨਿੱਤ ਕਰਦੇ ਨੇ ਲੋਕੀਂ,
ਪਰ ਕੰਜਕਾਂ ਦਾ ਢੋਂਗ ਰਚਾਕੇ ਵੀ ਪੂਜੀਆਂ ਜਾਣਗੀਆਂ ਕੁੜੀਆਂ,

ਸਿਆਣਾ.......... ਗ਼ਜ਼ਲ / ਕਰਨ ਭੀਖੀ
ਖ਼ੁਦ ਨੂੰ ਸਿਆਣਾ, ਦੂਜਿਆਂ ਨੂੰ ਮਾੜਾ ਕਹਿੰਦਾ ਰਿਹਾ
ਪਤ ਖਿੰਡੀ ਜਦ, ਖ਼ਲਕਤ ’ਚ ਨੀਵਾਂ ਹੋ ਬਹਿੰਦਾ ਰਿਹਾ
ਉਮਰ ਭਰ, ਉਤਰਿਆ ਨਾ ਕਰਜ਼ਾ ਸਾਹੂਕਾਰਾਂ ਤੋਂ ਲਿਆ
ਮੋੜਿਆ ਤਾਂ ਬਹੁਤ, ਪਰ ਵਿਆਜ਼ ਹੀ ਲਹਿੰਦਾ ਰਿਹਾ
ਵਰਜ਼ਦਾ ਸੀ ਆਪਣੇ ਜਨਮਿਆਂ ਨੂੰ ਭੈੜੀਆਂ ਆਦਤਾਂ ਤੋਂ
ਨਾ ਮੰਨੀਆਂ ਕਿਸੇ ਨੇ,ਆਪੇ ਹੀ ਦੁੱਖੜੇ ਸਹਿੰਦਾ ਰਿਹਾ
ਮੌਤ ਵੀ ਨਸੀਬ ਨਹੀਂ ਹੁੰਦੀ ਅੰਤ ਉਨ੍ਹਾਂ ਨੂੰ ਮੰਗਿਆਂ ਤੋਂ
ਸਾਰੀ ਜ਼ਿੰਦਗੀ ਜੋ ਬੇਵਜ਼੍ਹਾਂ ਲੋਕਾਂ ਨਾਲ ਖਹਿੰਦਾ ਰਿਹਾ

ਕਿਹਾ ਤਾਂ ਕੁਝ ਨਾ ਸੀ .......... ਗ਼ਜ਼ਲ / ਕਰਨ ਭੀਖੀ
ਕਿਹਾ ਤਾਂ ਕੁਝ ਨਾ ਸੀ, ਪਤਾ ਨਹੀਂ ਕੀ ਗਿਲਾ ਹੋ ਗਿਆ
ਗੈਰਾਂ ਵਾਂਗ ਛੱਡ ਦਿੱਤਾ ਸਾਨੂੰ ਉਨ੍ਹਾਂ ਦਾ ਭਲਾ ਹੋ ਗਿਆ
ਸ਼ੁਕਰ ਉਹਨਾਂ ਦਾ, ਜਿਨ੍ਹਾਂ ਗਲ਼ ਨਾਲ ਲਗਾਇਆ ਸਾਨੂੰ
ਸਾਥੋਂ ਤਾਂ ਹਨੇਰਿਆਂ ’ਚ ਛੱਪਾਂ ਨੂੰ ਦੁੱਧ ਪਿਲਾ ਹੋ ਗਿਆ
ਸ਼ਕਲ ਤੋਂ ਪਤਾ ਨਾ ਲੱਗਦਾ, ਸ਼ਖਸ ਕਿਹੋ-ਜਿਹਾ ਹੋਣੈ?
ਵਕਤ ਕੱਢ ਲਿਆ ਉਨ੍ਹਾਂ ਹੁਣ ਬੁਜ਼ਦਿਲਾ ਹੋ ਗਿਆ
ਅੰਬਰ ਨੂੰ ਤਾਕੀਆਂ ਲਾਉਣ ਦੀ ਗੱਲ ਕਰਦੈ ਹਰ ਕੋਈ
ਸਲਾਸਤ ਨਾ ਸਮਝੀਂ ਕਿਸੇ ਦੀ ਹਰੇਕ ਮਨਚਲਾ ਹੋ ਗਿਆ

Subscribe to:
Posts (Atom)